ਗੁਰਦੁਆਰਾ ਲਕੀਰ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਲਕੀਰ ਸਾਹਿਬ, ਸਮੂਹ ਸਾਧ ਸੰਗਤ ਫਤਿਹਚੱਕ ਤਰਨ ਤਾਰਨ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੇ ਯੋਗ ਪ੍ਰਬੰਧਾਂ ਹੇਠ ਬੜੀ ਸ਼ਰਧਾ ਨਾਲ ਮਨਾਏ ਗਏ। ਇਸ ਮੌਕੇ 13 ਨਵੰਬਰ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਏ ਅਤੇ 14 ਨਵੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਆਰੰਭਿਕ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਵਿਖੇ ਸਮਾਪਤ ਹੋਇਆ।
ਗ
ਗੁਰਦੁਆਰਾ ਲਕੀਰ ਸਾਹਿਬ ਦਾ ਦ੍ਰਿਸ਼।
16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਲਕੀਰ ਸਾਹਿਬ, ਸਮੂਹ ਸਾਧ ਸੰਗਤ ਫਤਿਹਚੱਕ ਤਰਨ ਤਾਰਨ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਦੇ ਯੋਗ ਪ੍ਰਬੰਧਾਂ ਹੇਠ ਬੜੀ ਸ਼ਰਧਾ ਨਾਲ ਮਨਾਏ ਗਏ। ਇਸ ਮੌਕੇ 13 ਨਵੰਬਰ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਏ ਅਤੇ 14 ਨਵੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ ਵੱਖ ਪੜਾਵਾਂ ਰਾਹੀਂ ਹੁੰਦਾ ਹੋਇਆ ਆਰੰਭਿਕ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਵਿਖੇ ਸਮਾਪਤ ਹੋਇਆ। ਐਤਵਾਰ ਨੂੰ ਪਰਸੋਂ ਰੋਜ਼ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਜਾਏ ਗਏ ਕੀਰਤਨ ਦਰਬਾਰ ਵਿਚ ਵੱਖ ਵੱਖ ਰਾਗੀ ਜਥਿਆਂ, ਜਿਨ੍ਹਾਂ ਵਿਚ ਬੀਬੀਆਂ ਦਾ ਕੀਰਤਨੀ ਜਥਾ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਹੀਰਾ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਲਕੀਰ ਸਾਹਿਬ, ਕੀਰਤਨੀ ਜਥਾ ਭਾਈ ਨਿਸ਼ਾਨ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਵਾਲੇ ਹੈਡ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਕੁਲਦੀਪ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਲਕੀਰ ਸਾਹਿਬ ਆਦਿ ਜਥਿਆਂ ਵਲੋਂ ਕੀਰਤਨ ਅਤੇ ਕਥਾ ਰਾਹੀਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਇਤਿਹਾਸ ਤੋਂ ਆਈ ਸੰਗਤ ਨੂੰ ਜਾਣੂ ਕਰਵਾਇਆ। ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।