15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਿਸ਼ਨ ਰਫ਼ਤਾਰ ਤਹਿਤ 18 ਨੂੰ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰਾਜੈਕਟ ਅਧੀਨ ਜ਼ਿਲ੍ਹਾ ਤਰਨ ਤਾਰਨ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ–ਟੈੱਕ ਫੇਅਰ 2026-27 ਮਿਤੀ 18 ਨਵੰਬਰ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਤਰਨ ਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉੱਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਦੀ ਇਕ ਮਹੱਤਵਪੂਰਨ ਪਹਿਲਕਦਮੀ ਹੈ।

Ad Position 21
No active advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਮੰਗਤ ਸਿੰਘ। 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਪ੍ਰਾਜੈਕਟ ਅਧੀਨ ਜ਼ਿਲ੍ਹਾ ਤਰਨ ਤਾਰਨ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ–ਟੈੱਕ ਫੇਅਰ 2026-27 ਮਿਤੀ 18 ਨਵੰਬਰ 2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਤਰਨ ਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ। ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਵਰਗੀਆਂ ਉੱਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨ ਦੀ ਇਕ ਮਹੱਤਵਪੂਰਨ ਪਹਿਲਕਦਮੀ ਹੈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਡਿਜੀਟਲ ਸਾਖਰਤਾ, ਵਿਗਿਆਨਕ ਸੋਚ, ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ, ਸਿਰਜਣਾਤਮਕਤਾ ਅਤੇ ਤਕਨੀਕੀ ਹੁਨਰਾਂ ਦਾ ਵਿਕਾਸ ਕਰਨਾ ਹੈ। ਮਿਸ਼ਨ ਰਫ਼ਤਾਰ ਅਧੀਨ ਹੁਣ ਤੱਕ ਸਰਕਾਰੀ ਸਕੂਲਾਂ ਵਿਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿਚ ਸਾਈਬਰ ਸੇਫਟੀ ਕਲੱਬਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਰਾਹੀਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਚੁਣੇ ਗਏ ਸਕੂਲਾਂ ਨੂੰ ਲਗਪਗ 50000 ਰੁਪਏ ਲਾਗਤ ਦੀਆਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਇੰਟਰਨੈੱਟ ਆਫ਼ ਥਿੰਗਜ਼ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਵਿਦਿਆਰਥੀ ਆਧੁਨਿਕ ਤਕਨੀਕਾਂ ਨੂੰ ਪ੍ਰਯੋਗਿਕ ਰੂਪ ਵਿਚ ਸਿੱਖ ਸਕਣ ਅਤੇ ਆਪਣੇ ਮਾਡਲ ਤੇ ਪ੍ਰਾਜੈਕਟ ਤਿਆਰ ਕਰ ਸਕਣ। ਇਸ ਮਿਸ਼ਨ ਤਹਿਤ ਅਧਿਆਪਕਾਂ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਵੀ ਕਰਵਾਏ ਗਏ ਹਨ। ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਵਿਚ ਇੰਡੀਅਨ ਇੰਸਟੀਚਿਊਟ ਆਫ ਟੈਕਨੋਲੋਜੀ ਦਿੱਲੀ ਇੰਡੀਅਨ ਇੰਸਟੀਚਿਊਟ ਆਫ ਸਾਇੰਸ, ਕਰਨਾਟਕਾ, ਨੈਸ਼ਨਲ ਇੰਸਟਚਿਊਟ ਆਫ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ ਚੰਡੀਗੜ੍ਹ, ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰੋਨਿਕਸ ਐਂਡ ਇੰਫਰਮੇਸ਼ਨ ਟੈਕਨੋਲੋਜੀ, ਰੋਪੜ, ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੋਲੋਜੀ ਜਲੰਧਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਰਗੀਆਂ ਪ੍ਰਸਿੱਧ ਸਿੱਖਿਆ ਅਤੇ ਤਕਨੀਕੀ ਸੰਸਥਾਵਾਂ ਦੇ ਮਾਹਿਰਾਂ ਵਲੋਂ ਅਧਿਆਪਕਾਂ ਨੂੰ ਮਾਰਗਦਰਸ਼ਨ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਇਸੇ ਲੜੀ ਤਹਿਤ ਕਰਵਾਇਆ ਜਾ ਰਿਹਾ ਡਿਜੀਟਲ ਇਨੋਵੇਸ਼ਨ ਫੇਅਰ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਕਾਰਜਸ਼ੀਲ ਮਾਡਲਾਂ ਅਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਦੇ ਤਕਨੀਕੀ ਹੱਲਾਂ ਦੇ ਰੂਪ ਵਿਚ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਇਸ ਨਾਲ ਵਿਦਿਆਰਥੀਆਂ ਵਿਚ ਟੀਮ ਵਰਕ, ਆਤਮ-ਵਿਸ਼ਵਾਸ, ਪ੍ਰਯੋਗਿਕ ਗਿਆਨ ਅਤੇ ਨਵੀਨਤਾਕਾਰੀ ਸੋਚ ਨੂੰ ਉਤਸ਼ਾਹ ਮਿਲੇਗਾ। ਇਹ ਉਪਰਾਲਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੀ ਟੈਕਨੋਲੋਜੀ ਨਾਲ ਜੋੜਨ ਅਤੇ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੀਆਂ ਚੁਣੌਤੀਆਂ ਤੇ ਮੌਕਿਆਂ ਲਈ ਤਿਆਰ ਕਰਨ ਵਿਚ ਸਹਾਇਕ ਹੋਵੇਗਾ। ਇਸ ਜ਼ਿਲ੍ਹਾ ਪੱਧਰੀ ਮੇਲੇ ਵਿਚ ਮਿਸ਼ਨ ਰਫ਼ਤਾਰ ਅਧੀਨ ਚੁਣੇ ਗਏ ਸਕੂਲਾਂ ਤੋਂ ਇਲਾਵਾ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੇ ਨਵੀਨਤਮ ਪ੍ਰਾਜੈਕਟਾਂ ਨਾਲ ਭਾਗ ਲੈ ਰਹੇ ਹਨ। ਵਿਦਿਆਰਥੀ ਆਰਟੀਫਿਸ਼ੀਅਲ ਇੰਟੈਲੀਜੈਂਸ, ਰੋਬੋਟਿਕਸ, ਇੰਟਰਨੈਟ ਆਫ਼ ਥਿੰਗਜ਼ ਅਤੇ ਹੋਰ ਡਿਜੀਟਲ ਤਕਨੀਕਾਂ ਦੀ ਵਰਤੋਂ ਕਰਕੇ ਤਿਆਰ ਕੀਤੇ ਆਪਣੇ ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਕਰ ਸਕਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਤਰਨ ਤਾਰਨ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਤਰਨ ਤਾਰਨ ਮੰਗਤ ਸਿੰਘ ਨੇ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਮੇਲੇ ਵਿਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਜ਼ਿਲ੍ਹਾ ਨੋਡਲ ਅਫ਼ਸਰ, ਮਿਸ਼ਨ ਰਫ਼ਤਾਰ ਤਰਨ ਤਾਰਨ ਮਨੋਹਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੇ ਪ੍ਰਾਜੈਕਟਾਂ ਦੀ ਪ੍ਰਦਰਸ਼ਨੀ, ਮਾਹਿਰਾਂ ਤੋਂ ਮਾਰਗਦਰਸ਼ਨ ਅਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ ਅਗਲੀ ਖ਼ਬਰ ਨੌਸ਼ਹਿਰਾ ਪੰਨੂੰਆਂ ਵਿਖੇ ਬੱਸਾਂ ਦੇ ਹਾਦਸਾਗ੍ਰਸਤ ਹੋਣ ਵਾਲੀ ਦੁਖਦਾਈ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ-ਭਾਈ ਵਿ...
Ad Position 24