15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਹੋਰ ਕਈ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਐਸ. ਐਸ. ਪੀ. ਸੁਰਿੰਦਰ ਲਾਂਬਾ 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਹੋਰ ਕਈ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਹਰਦੇਵ ਸਿੰਘ ਉਰਫ਼ ਦੇਬਾ ਪੁੱਤਰ ਅਜੀਤ ਸਿੰਘ ਵਾਸੀ ਤਾਜੇਚੱਕ ਜ਼ਿਲ੍ਹਾ ਅੰਮ੍ਰਿਤਸਰ ਨੂੰ 10 ਰੁਪਏ ਦਾ ਨੋਟ, ਸਿਲਵਰ ਪੇਪਰ ਪੰਨੀ ਅਤੇ ਇਕ ਲਾਈਟਰ ਸਮੇਤ ਕਾਬੂ ਕੀਤਾ ਹੈ, ਜੋ ਕਿ ਉਕਤ ਸਾਮਾਨ ਨਾਲ ਨਸ਼ੇ ਦਾ ਸੇਵਨ ਕਰ ਰਿਹਾ ਸੀ। ਥਾਣਾ ਵੈਰੋਵਾਲ ਦੇ ਏ.ਐਸ.ਆਈ. ਸੁਖਬੀਰ ਸਿੰਘ ਗਸ਼ਤ ਦੇ ਸੰਬੰਧ ਵਿਚ ਕੀੜੀਸ਼ਾਹੀ, ਨਾਗੋਕੇ ਘਰਾਟ ਆਦਿ ਪਿੰਡਾਂ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੇ ਰੇਲਵੇ ਕਰਾਸਿੰਗ ਪੁਲ ਰਾਮਪੁਰ ਤੋਂ ਥੋੜਾ ਅੱਗੇ ਦੋ ਵਿਅਕਤੀ, ਜੋ ਕਿ ਹੈਰੋਇਨ ਦਾ ਸੇਵਨ ਕਰ ਰਹੇ ਸਨ, ਨੂੰ ਕਾਬੂ ਕੀਤਾ, ਜਿੰਨਾਂ ਕੋਲੋਂ ਇਕ ਸਿਲਵਰ ਪੇਪਰ ਦੀ ਪੰਨੀ, ਜਿਸ ਉਪਰ ਨਸ਼ੀਲਾ ਪਦਾਰਥ ਲੱਗਾ ਹੋਇਆ, 10 ਰੁਪਏ ਦੇ ਨੋਟ ਦੀ ਪਾਈਪ ਅਤੇ ਇਕ ਲਾਈਟਰ ਬਰਾਮਦ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਰਾਮਪੁਰ ਭੂਤਵਿੰਡ ਅਤੇ ਹਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸਰਾਂ ਤਲਵੰਡੀ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਕੰਵਲਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਅਲਾਦੀਨਪੁਰ ਦੇ ਮੋੜ ਤੋਂ ਮੁਹੱਬਤ ਉਰਫ ਕਾਕਾ ਪੁੱਤਰ ਤਰਸੇਮ ਸਿੰਘ ਅਤੇ ਅਜੈ ਉਰਫ਼ ਸੋਨੂੰ ਪੁੱਤਰ ਰੇਸ਼ਮ ਸਿੰਘ ਵਾਸੀ ਸੇਰੋਂ ਨੂੰ 50 ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਗਗਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੰਗ ਖੁਰਦ, ਬੱਬਲਾ ਪੁੱਤਰ ਕੀਮਾ ਵਾਸੀ ਗੋਇੰਦਵਾਲ ਸਾਹਿਬ ਅਤੇ ਰਾਜਾ ਪੁੱਤਰ ਨੰਨੂੰ ਵਾਸੀ ਗੋਇੰਦਵਾਲ ਸਾਹਿਬ ਨੂੰ 709 ਨਸ਼ੀਲੇ ਕੈਪਸੁਲ ਰੰਗ ਲਾਲ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਮਰਬੀਰ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਪਿੰਡ ਫਤਿਆਬਾਦ ਦੇ ਸਮਸ਼ਾਨਘਾਟ ਵਿਖੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ, ਜੋ ਨਸ਼ੇ ਦਾ ਸੇਵਨ ਕਰ ਰਹੇ ਸਨ। ਇਨ੍ਹਾਂ ਕੋੋਲੋਂ 10 ਰੁਪਏ ਦਾ ਨੋਟ ਦੀ ਬਣੀ ਹੋਈ ਪਾਈਪ ਅਤੇ ਇਕ ਲਾਈਟਰ ਬਰਾਮਦ ਹੋਇਆ। ਉਕਤ ਵਿਅਕਤੀਆਂ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਬਾ ਬਿਧੀ ਚੰਦ ਕਲੋਨੀ ਗੋਇੰਦਵਾਲ ਸਾਹਿਬ, ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪੱਤੀ ਢੱਲਿਆਂ ਦੀ ਖਡੂਰ ਸਾਹਿਬ ਅਤੇ ਗੁਰਦੇਵ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਹੰਸਾਂਵਾਲਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਸਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਬਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭਿੱਖੀਵਿੰਡ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਰਾਜ ਸਿੰਘ ਵਾਸੀ ਕਾਲੇ, ਜਸਬੀਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਅਤੇ ਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭਿੱਖੀਵਿੰਡ ਨੂੰ 10 ਰੁਪਏ ਦਾ ਨੋਟ, ਇਕ ਲਾਈਟਰ, ਇਕ ਸਿਲਵਰ ਪੰੰਨੀ, ਜਿਸ ਉਪਰ ਹੈਰੋਇਨ ਲੱਗੀ ਹੋਈ ਅਤੇ ਧੂੰਏਂ ਨਾਲ ਕਾਲੀ ਹੋਈ ਸੀ, ਜਿਸ ਨਾਲ ਉਹ ਨਸ਼ੇ ਦਾ ਸੇਵਨ ਕਰ ਰਹੇ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਰੌਕੀ ਪੁੱਤਰ ਲਾਲ ਚੰਦ, ਗੌਤਮ ਪੁੱਤਰ ਵਿੱਕੀ ਵਾਸੀਆਨ ਗਲੀ ਬੀਬੀ ਭਾਨੀ ਵਾਲੀ ਮੁਹੱਲਾ ਜਸਵੰਤ ਸਿੰਘ, ਜੋ ਕਿ ਨਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਆਦੀ ਹਨ, ਜਿਸ ’ਤੇ ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀਆਂ ਦੇ ਘਰ ਛਾ ਪਾ ਮਾਰ ਕੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 67500 ਮਿ.ਲੀ. ਨਾਜਾਇਜ਼ ਸ਼ਰਾਬ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਇਥੋਪੀਆ ਤੋਂ ਲਿਆਂਦੇ ਅਫਰੀਦੀ ਦੇ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ ਕਾਬੂ ਗ੍ਰਿਫ਼ਤ... ਅਗਲੀ ਖ਼ਬਰ ਮਿਸ਼ਨ ਰਫ਼ਤਾਰ ਤਹਿਤ 18 ਨੂੰ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ
Ad Position 24