ਜ਼ਮੀਨੀ ਝਗੜੇ ਦੌਰਾਨ ਇਕ ਵਿਅਕਤੀ ਦੀ ਕੀਤੀ ਕੁੱਟਮਾਰ
ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)—ਜ਼ਮੀਨੀ ਝਗੜੇ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਵਤਾਰ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਧੂੰਦਾ ਨੇ ਦੱਸਿਆ ਕਿ ਮੱਸਾ ਸਿੰਘ ਵਾਸੀ ਧੂੰਦਾ ਵਿਦੇਸ਼ ਵਿਚ ਰਹਿੰਦਾ ਹੈ।
ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)—ਜ਼ਮੀਨੀ ਝਗੜੇ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਵਤਾਰ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਧੂੰਦਾ ਨੇ ਦੱਸਿਆ ਕਿ ਮੱਸਾ ਸਿੰਘ ਵਾਸੀ ਧੂੰਦਾ ਵਿਦੇਸ਼ ਵਿਚ ਰਹਿੰਦਾ ਹੈ। ਉਸ ਦੀ ਜ਼ਮੀਨ ਦੀ ਦੇਖਭਾਲ ਦਾ ਮੁਖਤਾਰਨਾਮਾ ਮੇਰੇ ਕੋਲ ਹੈ। ਉਸ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ, ਜੋ ਮਹਿਕਮੇ ਵਾਲਿਆਂ ਨੇ ਨਿਸ਼ਾਨਦੇਹੀ ਦੀਆਂ ਬੁਰਜੀਆਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੁੱਤਰ ਗੁਰਿੰਦਰ ਸਿੰਘ, ਸੋਹਣ ਸਿੰਘ ਪੁੱਤਰ ਧੀਰਾ ਸਿੰਘ, ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ, ਗੋਪੀ ਪੁੱਤਰ ਗੁਰਬਚਨ ਸਿੰਘ ਵਾਸੀਆਨ ਧੂੰਦਾ ਨੇ ਉਹ ਬੁਰਜੀਆਂ ਜਬਰਦਸਤੀ ਧੱਕੇ ਨਾਲ ਪੁੱਟ ਦਿੱਤੀਆਂ। ਮਿਤੀ 30 ਅਕਤੂਬਰ ਨੂੰ ਸਮਾਂ ਸਵੇਰੇ 6 ਵਜੇ ਸ਼ਾਮ ਜਦੋਂ ਮੈਂ ਆਪਣੀ ਜ਼ਮੀਨ ’ਤੇ ਗਿਆ ਤਾਂ ਉਕਤ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਹੋਣੀ ਧੱਕੇ ਨਾਲ ਜ਼ਮੀਨ ’ਤੇ ਰਸਤਾ ਪਾਉਣਾ ਚਾਹੁੰਦੇ ਹਨ। ਇਸ ਸੰਬੰਧੀ ਨਵਦੀਪ ਸਿੰਘ ਮੁੱਖ ਅਫ਼ਸਰ ਗੋਇੰਦਵਾਲ ਸਾਹਿਬ ਨੇ ਮਾਮਲੇ ਦੀ ਜਾਂਚ ਕਰਦਿਆਂ ਲਵਪ੍ਰੀਤ ਸਿੰਘ, ਸੋਹਣ ਸਿੰਘ, ਸਤਨਾਮ ਸਿੰਘ ਅਤੇ ਗੋਪੀ ਵਾਸੀਆਨ ਧੂੰਦਾ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।