ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਮਨਾਇਆ
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ।
ਖਡੂਰ ਸਾਹਿਬ, 15 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਚੰਗੇ ਸੰਸਕਾਰਾਂ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਡੀ.ਕੇ. ਰੰਧਾਵਾ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ । ਸਮਾਗਮ ਖੁਸ਼ੀ ਭਰੇ ਮਾਹੌਲ ਅਤੇ ਯਾਦਗਾਰੀ ਪਲਾਂ ਨਾਲ ਸੰਪੰਨ ਹੋਇਆ।