15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਬਾਲ ਦਿਵਸ ਮਨਾਇਆ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਵੱਖ- ਵੱਖ ਖੇਡਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ।

Ad Position 21
No active advertisement
ਅਜੀਤ ਡੈਸਕ 16-11-2026
ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਵੱਖ- ਵੱਖ ਖੇਡਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ । ਪ੍ਰੀ- ਪ੍ਰਾਇਮਰੀ ਅਤੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੇ ਅਲੱਗ-ਅਲੱਗ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਦੇ 80 ਮੀਟਰ ਰੇਸ, ਫਰੌਗ ਰੇਸ, ਡੱਕ ਰੇਸ, ਇਕ ਲੱਤ ਰੇਸ, ਹਰਡਲ ਰੇਸ ਆਦਿ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ, ਜਿਸ ਉਪਰੰਤ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਤੇ ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰ ਸਿੰਘ, ਮੈਂਬਰ ਇੰਚਾਰਜ਼ ਕੰਵਰਦੀਪ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਖੇਡਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਪੰਨੂੰਆਂ ਵਿਖੇ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਏ ਯਾਤਰੀਆਂ ਦਾ ਹਰਜੀਤ ਸਿੰਘ ਸੰਧੂ ਨੇ ਜਾਣਿਆ ਹਾਲ-ਚਾਲ ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਵਿਖੇ ਬਾਲ ਦਿਵਸ ਮਨਾਇਆ
Ad Position 24