15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਸ਼ਹਿਰਾ ਪੰਨੂੰਆਂ ਵਿਖੇ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਏ ਯਾਤਰੀਆਂ ਦਾ ਹਰਜੀਤ ਸਿੰਘ ਸੰਧੂ ਨੇ ਜਾਣਿਆ ਹਾਲ-ਚਾਲ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)- ਤਰਨ ਤਾਰਨ ਨੇੜ੍ਹੇ ਨੌਸ਼ਹਿਰਾ ਪੰਨੂੰਆਂ ਵਿਖੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਬੇਹੱਦ ਦੁਖਦਾਈ ਹੈ। ਇਸ ਦਰਦਨਾਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)- ਤਰਨ ਤਾਰਨ ਨੇੜ੍ਹੇ ਨੌਸ਼ਹਿਰਾ ਪੰਨੂੰਆਂ ਵਿਖੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ਬੇਹੱਦ ਦੁਖਦਾਈ ਹੈ। ਇਸ ਦਰਦਨਾਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਇਸ ਹਾਦਸੇ ਵਿਚ ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਦਰਦ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਿਲ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹਲਕਾ ਇੰਚਾਰਜ ਵਿਧਾਨ ਸਭਾ ਤਰਨ ਤਾਰਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਤਰਨ ਤਾਰਨ ਹਰਜੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਤੁਰੰਤ ਹਸਪਤਾਲ ਪਹੁੰਚੇ। ਉਨ੍ਹਾਂ ਨੇ ਉੱਥੇ ਜ਼ੇਰੇ ਇਲਾਜ ਜ਼ਖ਼ਮੀ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਇਸ ਔਖੀ ਘੜੀ ਵਿਚ ਹੌਸਲਾ ਦਿੱਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿਵਾਇਆ। ਸੰਧੂ ਨੇ ਕਿਹਾ ਕਿ ਇਸ ਹਾਦਸੇ ਨੂੰ ਸਿਰਫ਼ ਇੱਕ ਸੜਕ ਹਾਦਸਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਖ਼ਾਸ ਕਰਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਕਈ ਅਹਿਮ ਸਵਾਲਾਂ ਦੇ ਜਵਾਬ ਸਾਹਮਣੇ ਆਉਣੇ ਚਾਹੀਦੇ ਹਨ। ਕੀ ਇਨ੍ਹਾਂ ਬੱਸਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਇੰਸ਼ੋਰੈਂਸ ਸਮੇਤ ਸਾਰੇ ਲੋੜੀਂਦੇ ਦਸਤਾਵੇਜ਼ ਪੂਰੇ ਅਤੇ ਵੈਧ ਹਨ? ਕੀ ਬੱਸਾਂ ਦੀ ਸਮੇਂ-ਸਮੇਂ ਸਿਰ ਤਕਨੀਕੀ ਜਾਂਚ ਅਤੇ ਫਿਟਨੈੱਸ ਸਰਟੀਫਿਕੇਟ ਯਕੀਨੀ ਬਣਾਇਆ ਜਾਂਦਾ ਹੈ? ਕੀ ਇਨ੍ਹਾਂ ਬੱਸਾਂ ਵਿਚ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਮੌਜੂਦ ਹਨ? ਕੀ ਨਿਰਧਾਰਤ ਸਪੀਡ ਲਿਮਿਟ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਡਰਾਈਵਰਾਂ ਦੇ ਆਰਾਮ ਅਤੇ ਡਿਊਟੀ ਸਮੇਂ ਸੰਬੰਧੀ ਨਿਯਮਾਂ ਦੀ ਪਾਲਣਾ ਹੁੰਦੀ ਹੈ? ਉਨ੍ਹਾਂ ਕਿਹਾ ਕਿ ਇਹ ਸਾਰੇ ਸਵਾਲ ਬਹੁਤ ਗੰਭੀਰ ਹਨ ਅਤੇ ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਹਾਦਸੇ ਵਾਲੀ ਬੱਸ ਲੰਬੀ ਧਾਰਮਿਕ ਯਾਤਰਾ ਲਈ ਸੁਰੱਖਿਅਤ ਅਤੇ ਤਕਨੀਕੀ ਤੌਰ ’ਤੇ ਯੋਗ ਸੀ ਜਾਂ ਨਹੀਂ। ਜੇਕਰ ਜਾਂਚ ਦੌਰਾਨ ਕਿਸੇ ਵੀ ਪੱਧਰ ’ਤੇ ਲਾਪਰਵਾਹੀ, ਨਿਯਮਾਂ ਦੀ ਉਲੰਘਣਾ ਜਾਂ ਸੁਰੱਖਿਆ ਪ੍ਰਬੰਧਾਂ ਵਿਚ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੰਧੂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਦੀ ਆਸਥਾ ਅਤੇ ਸ਼ਰਧਾ ਨਾਲ ਜੁੜੀਆਂ ਹੁੰਦੀਆਂ ਹਨ। ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਯਾਤਰਾ ਲਈ ਉਪਲੱਬਧ ਕਰਵਾਏ ਜਾਣ ਵਾਲੇ ਵਾਹਨ ਪੂਰੀ ਤਰ੍ਹਾਂ ਸੁਰੱਖਿਅਤ ਹੋਣ ਅਤੇ ਹਰ ਲੋੜੀਂਦੇ ਨਿਯਮ ਦੀ ਪਾਲਣਾ ਕੀਤੀ ਜਾਵੇ। ਕਿਸੇ ਵੀ ਯੋਜਨਾ ਜਾਂ ਪ੍ਰਬੰਧ ਨਾਲੋਂ ਮਨੁੱਖੀ ਜਾਨਾਂ ਦੀ ਕੀਮਤ ਕਿਤੇ ਵੱਧ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਦਿਨੇਸ਼ ਜੋਸ਼ੀ, ਰੋਹਿਤ ਸ਼ਰਮਾ, ਅਵਤਾਰ ਸਿੰਘ, ਅਮਨ ਅਰੋੜਾ, ਜਸਵਿੰਦਰ ਸਿੰਘ, ਰਾਮੇਸ਼ ਕਲਸੀ, ਅਮਨ ਸ਼ਰਮਾ, ਦੀਪਕ ਸ਼ਰਮਾ, ਸੋਨੂ ਸੇਤੀਆ ਵੀ ਮੌਕੇ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਗੈਵੀ ਕਲੇਰ’ ਨੇ 1 ਹਫ਼ਤੇ ਵਿਚ ਨਿਊਜੀਲੈਂਡ ਦੇ 7 ਵੀਜ਼ੇ ਲਗਵਾਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚਲਦੀਆਂ ਬੱਸਾਂ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਬਾਲ ਦਿਵਸ ਮਨਾਇਆ
Ad Position 24