15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬੀ.ਐਸ.ਐਫ. ਨੇ ਸਰਹੱਦ ਪਾਰੋਂ ਆਈ ਢਾਈ ਕਰੋੜ ਰੁਪਏ ਦੀ ਹੈਰੋਇਨ ਤੇ ਇਕ ਮੋਬਾਇਲ ਫੜਿਆ

ਝਬਾਲ, 15 ਨਵੰਬਰ (ਸੁਖਦੇਵ ਸਿੰਘ)-ਬੀ. ਐਸ.

Ad Position 21
No active advertisement
ਅਜੀਤ ਡੈਸਕ 16-11-2026
ਝਬਾਲ, 15 ਨਵੰਬਰ (ਸੁਖਦੇਵ ਸਿੰਘ)-ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਭਾਰਤੀ ਖੇਤਰ ਵਿਚ ਆਈ ਹੈਰੋਇਨ ਤੇ ਮੋਬਾਈਲ ਫੋਨ ਫੜਣ ਵਿਚ ਸਫ਼ਲਤਾ ਹਾਸਲ ਕੀਤੀ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. 115 ਬਟਾਲੀਅਨ ਬੀ.ਓ.ਪੀ. ਨੌਸ਼ਿਹਰਾ ਢਾਲਾ ਦੇ ਜਵਾਨਾਂ ਨੂੰ ਗਸ਼ਤ ਦੌਰਾਨ ਸਰਹੱਦੀ ਪਿੰਡ ਚੀਮਾ ਦੇ ਖੇਤਾਂ ਵਿਚੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਢਾਈ ਕਰੋੜ ਰੁਪਏ ਦੇ ਮੁੱਲ ਦੀ 508 ਗ੍ਰਾਮ ਹੈਰੋਇਨ ਅਤੇ ਇਕ ਵਿਦੇਸ਼ੀ ਮੋਬਾਈਲ ਮਿਲਿਆ, ਜਿਸ ਨੂੰ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਮੌਕੇ ’ਤੇ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੂੰ ਅੱਗੇ ਸੌਂਪ ਦਿੱਤਾ ਹੈ । ਜਿਸ ’ਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਕੇਸ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਿਸ ਨੇ ਝਬਾਲ ਖੇਡ ਸਟੇਡੀਅਮ ਵਿਚ ਹਰਦੇਵ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤਾਜ਼ੇਚੱਕ ਨੂੰ ਮੌਕੇ ਤੇ ਵਰਜਿਤ ਨਸ਼ੇ ਦਾ ਸੇਵਨ ਕਰਦਿਆਂ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਝਬਾਲ ਵਿਖੇ ਕੇਸ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨਾਲ ਪੀ.ਪੀ.ਸੀ.ਸੀ. ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਬੀ.ਐਸ.ਐਫ. ਅਤੇ ਪੁਲਿਸ ਵਲੋਂ ਪਿੰਡ ਡੱਲ ਵਿਖੇ ਇਕ ਪਿਸਟਲ ਸਮੇਤ ਖਾਲੀ ਮੈਗਜ਼ੀਨ ਬਰਾਮਦ
Ad Position 24