15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਕਰਵਾਏ 35ਵੇਂ ਕੰਨਿਆਦਾਨ ਸਮਾਗਮ ’ਚ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਆਪਣੀ ਸਮਾਜ ਸੇਵਾ ਦੀ ਪ੍ਰੰਪਰਾ ਨੂੰ ਅੱਗੇ ਵਧਾਉਂਦਿਆਂ 35ਵਾਂ ਕੰਨਿਆਦਾਨ ਸਮਾਗਮ ਗੁਰਦੁਆਰਾ ਬੀਬੀ ਭਾਨੀ ਜੀ ਤਰਨ ਤਾਰਨ ਵਿਖੇ ਧੂੰਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਕਰਵਾਏ ਗਏ ਕੰਨਿਆਦਾਨ ਸਮਾਗਮ ਦੌਰਾਨ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਰਾਜਬੀਰ ਸਿੰਘ ਭੁੱਲਰ ਅਤੇ ਹੋਰ ਪਤਵੰਤੇ। ਤਸਵੀਰ: ਲਵਲੀ 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਆਪਣੀ ਸਮਾਜ ਸੇਵਾ ਦੀ ਪ੍ਰੰਪਰਾ ਨੂੰ ਅੱਗੇ ਵਧਾਉਂਦਿਆਂ 35ਵਾਂ ਕੰਨਿਆਦਾਨ ਸਮਾਗਮ ਗੁਰਦੁਆਰਾ ਬੀਬੀ ਭਾਨੀ ਜੀ ਤਰਨ ਤਾਰਨ ਵਿਖੇ ਧੂੰਮਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਸੁਖਮਈ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਿਟੀਜ਼ਨ ਕੌਂਸਲ ਤਰਨ ਤਾਰਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਭਲਾਈ ਦੇ ਖੇਤਰ ਵਿਚ ਨਿਰੰਤਰ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਹਰ ਸਾਲ ਕੰਨਿਆਦਾਨ ਸਮਾਗਮ ਕਰਵਾ ਕੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ ਸਹਾਇਤਾ ਕਰਨਾ ਇਕ ਬਹੁਤ ਹੀ ਨੇਕ ਅਤੇ ਪੁੰਨ ਦਾ ਕਾਰਜ ਹੈ। ਅਜਿਹੇ ਉਪਰਾਲਿਆਂ ਨਾਲ ਨਾ ਸਿਰਫ਼ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲਦਾ ਹੈ, ਸਗੋਂ ਸਮਾਜ ਵਿਚ ਆਪਸੀ ਭਾਈਚਾਰੇ, ਸਾਂਝ ਅਤੇ ਸਹਿਯੋਗ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿਟੀਜ਼ਨ ਕੌਂਸਲ ਵਲੋਂ ਕੰਨਿਆਦਾਨ ਸਮਾਗਮਾਂ ਤੋਂ ਇਲਾਵਾ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਲਗਾਉਣ, ਧੀਆਂ ਦੀ ਲੋਹੜੀ ਮਨਾਉਣ, ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ, ਮੁਫ਼ਤ ਸਿਲਾਈ ਸੈਂਟਰ ਚਲਾਉਣ, ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸਹਾਇਤਾ ਕਰਨ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਵਰਗੇ ਲੋਕ ਭਲਾਈ ਦੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਭੁੱਲਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਮਾਜ ਨੂੰ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਬਹੁਤ ਲੋੜ ਹੈ, ਜੋ ਬਿਨਾਂ ਕਿਸੇ ਸਵਾਰਥ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਇਸ ਮਿਸ਼ਨ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਨੇ ਸੰਸਥਾ ਨੂੰ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਿਟੀਜ਼ਨ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ ਰਾਜਬੀਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਟੀਜ਼ਨ ਕੌਂਸਲ ਦੇ ਸੁਖਵੰਤ ਸਿੰਘ ਧਾਮੀ, ਨਰਿੰਦਰ ਸਿੰਘ, ਬਲਰਾਜ ਸਿੰਘ ਚਾਵਲਾ, ਡਾ. ਸੁਖਦੇਵ ਸਿੰਘ ਲੋ ਹਕਾ, ਸਵਰਨ ਸਿੰਘ ਅਰੋੜਾ, ਹਰਿੰਦਰ ਸਿੰਘ ਪਲਾਸੌਰ, ਮਾਸਟਰ ਕੁਲਵਿੰਦਰ ਸਿੰਘ ਲਵਲੀ, ਅਵਤਾਰ ਸਿੰਘ ਤਨੇਜਾ, ਕੁਲਰਾਜਬੀਰ ਸਿੰਘ ਘਸੀਟਪੁਰਾ ਤੋਂ ਇਲਾਵਾ ਲੱਕੀ ਭੁੱਲਰ, ਗੁਰਵਿੰਦਰ ਸਿੰਘ ਬੋਬੀ ਤਖ਼ਤੂਚੱਕ, ਅੰਗਰੇਜ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਮਲਕੀਤ ਸਿੰਘ ਮੀਤਾ, ਸੁਖਜੀਤ ਸਿੰਘ, ਪ੍ਰਗਟ ਸਿੰਘ, ਡਾ. ਪ੍ਰਦੀਪ ਕੁਮਾਰ ਲਿਟਲ, ਸਿਮਰਨ ਬਹਿਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਊਜੀਲੈਂਡ ਤੋਂ ਰੀਫਿਊਜ਼ ਹੋ ਚੁੱਕੇ ਵਿਦਿਆਰਥੀਆਂ ਦਾ ਫਰਵਰੀ-ਮਈ ਇਨਟੇਕ ਵਿਚ ਗਰੰਟੀ ਨਾਲ ਵੀਜਾ ਲਗਵਾ ਕੇ ਦੇਵਾਂਗੇ ਅਗਲੀ ਖ਼ਬਰ ਅੱਜ ਦੀ ਮੁੱਖ ਮੰਤਰੀ ਦੀ ਪਿੰਡ ਸਭਰਾ ਫੇਰੀ ਸੰਬੰਧੀ ‘ਆਪ’ ਉਮੀਦਵਾਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਤੇ ਐਸ. ਡੀ. ਐਮ. ਪ...
Ad Position 24