ਗਲੇ ਵਿਚ ਚਾਈਨਾ ਡੋਰ ਫਿਰਨ ਕਾਰਨ ਵਿਅਕਤੀ ਦੀ ਮੌਤ
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਕਸਬਾ ਚੋਹਲਾ ਸਾਹਿਬ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਦੇ ਗਲੇ ਵਿਚ ਚਾਈਨਾ ਡੋਰ ਫਿਰਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ
ਮਿ੍ਤਕ ਪ੍ਰਤਾਪ ਸਿੰਘ
17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਕਸਬਾ ਚੋਹਲਾ ਸਾਹਿਬ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਇਕ ਵਿਅਕਤੀ ਦੇ ਗਲੇ ਵਿਚ ਚਾਈਨਾ ਡੋਰ ਫਿਰਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਚੋਹਲਾ ਸਾਹਿਬ ਵਿਖੇ ਹਰਬੰਸ ਸਿੰਘ ਪੁੱਤਰ ਜੁਗਲਾਲ ਵਾਸੀ ਪੱਤੀ ਸਹਿਜਰੇ ਕੀ ਚੋਹਲਾ ਸਾਹਿਬ ਨੇ ਬਿਆਨ ਦਰਜ ਕਰਵਾਏ ਕਿ ਮੈਂ ਅਤੇ ਮੇਰਾ ਲੜਕਾ ਪ੍ਰਤਾਪ ਸਿੰਘ ਆਪਣੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 46 ਏ 0694 ’ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਚੋਹਲਾ ਸਾਹਿਬ ਨੂੰ ਆ ਰਹੇ ਸੀ। ਮੋਟਰਸਾਈਕਲ ਮੇਰਾ ਲੜਕਾ ਪ੍ਰਤਾਪ ਸਿੰਘ ਚਲਾ ਰਿਹਾ ਸੀ ਅਤੇ ਜਦੋਂ ਅਸੀਂ ਡੇਰਾ ਰਾਧਾ ਸੁਆਮੀ ਚੋਹਲਾ ਾਸਹਿਬ ਨਜਦੀਕ ਪੁੱਜੇ ਤਾਂ ਸਾਡੇ ਮੋਟਰਸਾਈਕਲ ਦੇ ਅੱਗੇ ਅਚਾਨਕ ਚਾਈਨਾ ਡੋਰ ਆ ਗਈ, ਜਿਸ ’ਤੇ ਮੇਰੇ ਲੜਕੇ ਪ੍ਰਤਾਪ ਸਿਾਂਘ ਨੇ ਅਚਾਨਕ ਬਰੇਕ ਮਾਰ ਕੇ ਮੋਟਰਸਾਈਕਲ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਮੈਂ ਅਤੇ ਮੇਰਾ ਲੜਕਾ ਪ੍ਰਤਾਪ ਸਿੰਘ ਮੋਟਰਸਾਈਕਲ ਤੋਂ ਥੱਲੇ ਡਿੱਗ ਪਏ ਅਤੇ ਉਸਦੇ ਲੜਕੇ ਦੇ ਗਲੇ ਵਿਚ ਚਾਈਨਾ ਡੋਰ ਫਿਰ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਸੁਪਰਸਪੈਸਲਿਸਟੀ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਗਿਆ, ਜਿਥੇ ਉਸਦੇ ਲੜਕੇ ਪ੍ਰਤਾਪ ਸਿੰਘ ਦੀ ਮੌਤ ਹੋ ਗਈ। ਉਸਦੇ ਲੜਕੇ ਪ੍ਰਤਾਪ ਸਿੰਘ ਦੀ ਮੌਤ ਚਾਈਨਾ ਡੋਰ ਗਲੇ ਵਿਚ ਫਿਰਨ ਕਾਰਨ ਹੋਈ, ਹੈ, ਇਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਧਾਰਾ 194 ਬੀ.ਐੱਨ.ਐੱਸ.ਐੱਸ. ਤਹਿਤ ਮਾਮਲਾ ਦਰਜ ਕਰਕੇ ਮਿ੍ਰਤਕ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾ ਰਿਹਾ ਹੈ।