16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਝਬਾਲ, 16 ਨਵੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ।

Ad Position 21
No active advertisement
ਅਜੀਤ ਡੈਸਕ 17-11-2026
ਝਬਾਲ, 16 ਨਵੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਅੰਮ੍ਰਿਤ ਛੱਕ ਕੇ ਪ੍ਰਾਣੀ ਗੁਰੂ ਵਾਲੇ ਬਣੇ, ਜਿਨਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ, ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਬੇਅੰਤ ਸਿੰਘ, ਬਿਕਰਮਜੀਤ ਸਿੰਘ ਸੁਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਗੁਰਜੀਤ ਸਿੰਘ ਠੱਠਾ, ਲੰਗਰ ਇੰਚਾਰਜ ਬਾਬਾ ਗੁਰਪਿੰਦਰ ਸਿੰਘ ਕੋਟ, ਨਿਗਰਾਨ ਰੇਸ਼ਮ ਸਿੰਘ ਐਮਾ, ਦਿਲਬਾਗ ਸਿੰਘ ਝਬਾਲ, ਬਲਜੀਤ ਸਿੰਘ ਝਬਾਲ ਅਤੇ ਵੱਡੀ ਗਿਣਤੀ ਵਿਚ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਖਡੂਰ ਸਾਹਿਬ ਦੇ ਮੁੱਦਿਆਂ ਸੰਬੰਧੀ ਮੁੱਖ ਸਕੱਤਰ ਪੰਜਾਬ ਨਾਲ ਸਿਕੰਦਰ ਸਿੰਘ ਸੰਧੂ ਦੀ ਮੁਲਾ... ਅਗਲੀ ਖ਼ਬਰ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਨਾਲ ਪਾਰਟੀ ਨੂੰ ਬਲ ਮਿਲੇਗਾ - ਜਥੇ. ਨਾਗੋਕੇ
Ad Position 24