17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੀ.ਆਈ.ਜੀ. ਸਨੇਹਦੀਪ ਸ਼ਰਮਾ ਦੀ ਅਗਵਾਈ ’ਚ ‘ਆਪ੍ਰੇਸ਼ਨ ਪ੍ਰਵਾਹ ਅਤੇ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਕੀਤੀ ਛਾਪੇਮਾਰੀ

ਤਰਨ ਤਾਰਨ/ਹਰੀਕੇ ਪੱਤਣ, 17 ਨਵੰਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)— ਆਪਰੇਸ਼ਨ ਪ੍ਰਹਾਰ ਅਤੇ ਗੈਂਗਸਟਰਾਂ ’ਤੇ ਵਾਰ’ ਤਹਿਤ ਜ਼ਿਲ੍ਹਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡੀ. ਆਈ.

Ad Position 21
No active advertisement
ਹਰੀਕੇ ਵਿਖੇ ਚੈਕਿੰਗ ਦੌਰਾਨ ਡੀ.ਆਈ.ਜੀ. ਸਨੇਹਦੀਪ ਸ਼ਰਮਾ, ਨਾਲ ਐੱਸ.ਐੱਸ.ਪੀ ਸੁਰਿੰਦਰ ਲਾਂਬਾ, ਐੱਸ.ਐੱਚ.ਓ. ਰੁਪਿੰਦਰਪਾਲ ਸਿੰਘ। ਤਸਵੀਰਾਂ–ਕੁੰਦਰਾ 18-11-2026
ਤਰਨ ਤਾਰਨ/ਹਰੀਕੇ ਪੱਤਣ, 17 ਨਵੰਬਰ (ਹਰਿੰਦਰ ਸਿੰਘ, ਸੰਜੀਵ ਕੁੰਦਰਾ)— ਆਪਰੇਸ਼ਨ ਪ੍ਰਹਾਰ ਅਤੇ ਗੈਂਗਸਟਰਾਂ ’ਤੇ ਵਾਰ’ ਤਹਿਤ ਜ਼ਿਲ੍ਹਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡੀ.ਆਈ.ਜੀ.ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਤੋਂ ਇਲਾਵਾ ਵੱਡੀ ਪੱਧਰ ’ਤੇ ਸੀਨੀਅਰ ਪੁਲਿਸ ਮੁਲਾਜ਼ਮ ਮੌਜੂਦ ਸਨ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਪੁਲਿਸ ਦੀ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ, ਜਿਸਨੇ ਯੋਜਨਾਬੱਧ ਤਰੀਕੇ ਨਾਲ ਤਲਾਸ਼ੀਆਂ ਲਈਆਂ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕੀਤੀ। ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 4 ਐੱਸ.ਪੀ. ਰੈਂਕ ਅਧਿਕਾਰੀ, 14 ਡੀ.ਐੱਸ.ਪੀ., 16 ਐੱਸ.ਐੱਚ.ਓਜ਼, 1 ਹਜ਼ਾਰ ਪੁਲਿਸ ਮੁਲਾਜ਼ਮਾਂ ਵਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਡਵੀਜਨਾਂ ਤਰਨ ਤਾਰਨ, ਗੋਇੰਦਵਾਲ, ਭਿੱਖੀਵਿੰਡ, ਪੱਟੀ ਆਦਿ ਵਿਖੇ ਪਿੰਡਾਂ ਅਤੇ ਕਸਬਿਆਂ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 80 ਤੋਂ ਵਧੇਰੇ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਆਪਕ ਮੁਹਿੰਮ ਦਾ ਮੁੱਖ ਉਦੇਸ਼ ਲੋੜੀਂਦੇ ਅਪਰਾਧੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਫੜਨਾ, ਗੈਂਗਸਟਰਾਂ ਦੇ ਨੈੱਟਵਰਕਾਂ ਨੂੰ ਤੋੜਨਾ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਅਤੇ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਸੀ। ਤਰਨ ਤਾਰਨ ਪੁਲਿਸ ਨੇ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਆਮ ਜਨਤਾ ਦੀ ਸੁਰੱਖਿਆ ਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰੀਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਅਤੇ ਵੱਖ-ਵੱਖ ਜਗ੍ਹਾ ਤੋਂ ਵੱਡੀ ਗਿਣਤੀ ਵਿਚ ਸ਼ੱਕੀ ਅਤੇ ਅਪਰਾਧੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਅਤੇ ਦਿਨ ਸਮੇਂ ਪੁਲਿਸ ਵਲੋਂ ਵੱਖ-ਵੱਖ ਟੀ-ਪੁਆਇੰਟਾਂ ਉਪਰ ਪੁਲਿਸ ਦੀ ਨਾਕਾਬੰਦੀ ਜਾਰੀ ਹੈ ਅਤੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਨਸਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.(ਡੀ) ਰਿਪੁਤਪਨ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ, ਡੀ.ਐੱਸ.ਪੀ. ਸੁਖਬੀਰ ਸਿੰਘ, ਡੀ.ਐੱਸ.ਪੀ. ਰਵੀਸ਼ੇਰ ਸਿੰਘ, ਡੀ.ਐੱਸ.ਪੀ. ਹਰਿੰਦਰ ਸਿੰਘ, ਐੱਸ.ਐੱਚ.ਓ. ਹਰੀਕੇ ਰੁਪਿੰਦਰਪਾਲ ਸਿੰਘ, ਐੱਸ.ਐੱਚ.ਓ. ਹਰਪ੍ਰੀਤ ਸਿੰਘ, ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ, ਐੱਸ.ਐੱਚ.ਓ. ਬਲਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਕਰਨਗੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ - ਰ... ਅਗਲੀ ਖ਼ਬਰ ਪਿੰਡ ਡਾਲੇਕੇ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਕਰਕੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਕੀਤੀ ਵਿਚਾਰ-ਚਰਚਾ - ਅਵਤਾਰ ਸਿੰਘ ਬਿ...
Ad Position 24