18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਹਾਇਕ ਥਾਣੇਦਾਰ ਦੀ ਮੌਤ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਹਾਇਕ ਥਾਣੇਦਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਗੁਰਇਕਬਾਲ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਅਮਨਦੀਪ ਐਵੀਨਿਊ ਤਰਨ ਤਾਰਨ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਮਾਮਾ ਦਿਲਬਾਗ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਪੰਜਾਬ ਪੁਲਿਸ ਵਿਚ ਬਤੌਰ ਏ.

Ad Position 21
No active advertisement
ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਹਾਇਕ ਥਾਣੇਦਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਵਿਖੇ ਗੁਰਇਕਬਾਲ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਅਮਨਦੀਪ ਐਵੀਨਿਊ ਤਰਨ ਤਾਰਨ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਮਾਮਾ ਦਿਲਬਾਗ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਪੰਜਾਬ ਪੁਲਿਸ ਵਿਚ ਬਤੌਰ ਏ.ਐੱਸ.ਆਈ. ਤਾਇਨਾਤ ਹਨ ਅਤੇ ਸੜਕ ਸੁਰੱਖਿਆ ਫੋਰਸ ਅਤੇ ਪੈਟਰੋਲਿੰਗ ਡਿਊਟੀ ਕਰਦੇ ਹਨ, ਜਿਨ੍ਹਾਂ ਨੂੰ ਮਿਲਣ ਲਈ ਉਹ ਪਿੰਡ ਘਰਿਆਲਾ ਪੁੱਜਾ ਤਾਂ ਕੁਝ ਚਿਰ ਬਾਅਦ ਦਿਲਬਾਗ ਸਿੰਘ ਆਪਣੀ ਡਿਊਟੀ ਦੇ ਸੰਬੰਧ ਵਿਚ ਘਰਿਆਲਾ ਤੋਂ ਪੱਟੀ ਮੋੜ ਵੱਲ ਨੂੰ ਤੁਰ ਪਏ ਅਤੇ ਰਸਤੇ ਵਿਚ ਦਿਲਬਾਗ ਸਿੰਘ ਦੀ ਐਕਟਿਵਾ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੇ ਕਾਫੀ ਸੱਟਾਂ ਲੱਗੀਆਂ ਅਤੇ ਜਦੋਂ ਇਲਾਜ ਲਈ ਦਿਲਬਾਗ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਦਿਲਬਾਗ ਸਿੰਘ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਚੋਹਲਾ ਸਾਹਿਬ ਦੇ ਖੇਡ ਸਟੇਡੀਅਮ ਵਿਚ ਗਰਾਊਂਡ ਮਾਰਕਰ , ਕੋਚਾਂ , ਸੁਪਰਵਾਈਜ਼ਰ ਅਤੇ ਚੌਕੀਦਾਰ ਦੀ ਨਿਯੁਕਤੀ ਦੀ ਮੰਗ ਜ਼ਿਲ੍... ਅਗਲੀ ਖ਼ਬਰ ਸਿਮਰਜੀਤ ਸਿੰਘ ਬੈਂਸ ਦੀ ਇਕ ਸਾਲ ਦੀ ਸਜ਼ਾ ਮੁਅੱਤਲ, ਸੈਸ਼ਨ ਅਦਾਲਤ ’ਚ ਅਪੀਲ ਦਾਇਰ ਵਿਰੋਧੀ ਧਿਰ ਨੂੰ ਨੋਟਿਸ ਜਾਰੀ
Ad Position 24