ਚੋਹਲਾ ਸਾਹਿਬ ਦੇ ਖੇਡ ਸਟੇਡੀਅਮ ਵਿਚ ਗਰਾਊਂਡ ਮਾਰਕਰ , ਕੋਚਾਂ , ਸੁਪਰਵਾਈਜ਼ਰ ਅਤੇ ਚੌਕੀਦਾਰ ਦੀ ਨਿਯੁਕਤੀ ਦੀ ਮੰਗ ਜ਼ਿਲ੍ਹਾ ਖੇਡ ਅਫ਼ਸਰ ਨੂੰ ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਸੌਂਪਿਆ ਮੰਗ ਪੱਤਰ
ਚੋਹਲਾ ਸਾਹਿਬ, 18 ਅਕਤੂਬਰ (ਬਲਵਿੰਦਰ ਸਿੰਘ)–ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਚ ਖਿਡਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਸੁਖਵਿੰਦਰ ਕੌਰ ਨੂੰ ਮੰਗ ਪੱਤਰ ਸੌਂਪ ਕੇ ਸਟੇਡੀਅਮ ਵਿਚ ਲੋੜੀਂਦੇ ਸਟਾਫ਼ ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਚੋਹਲਾ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਜ਼ਿਲ੍ਹਾ ਤਰਨ ਤਾਰਨ ਦਾ ਇਕ ਵਿਲੱਖਣ ਅਤੇ ਸੁੰਦਰ ਖੇਡ ਮੈਦਾਨ ਹੈ, ਜੋ ਪਾਰਕਿੰਗ ਸਮੇਤ ਕਰੀਬ 6 ਕਿੱਲਿਆਂ ਵਿਚ ਬਣਿਆ ਹੋਇਆ ਹੈ।
ਜ
ਜ਼ਿਲ੍ਹਾ ਖੇਡ ਅਫ਼ਸਰ ਸੁਖਵਿੰਦਰ ਕੌਰ ਨੂੰ ਖੇਡ ਸਟੇਡੀਅਮ ਸੰਬੰਧੀ ਮੰਗ ਪੱਤਰ ਸੌਂਪਦੇ ਹੋਏ ਸਰਪੰਚ ਕੇਵਲ ਚੋਹਲਾ । ਤਸਵੀਰ–ਬਲਵਿੰਦਰ ਸਿੰਘ
19-11-2026
ਚੋਹਲਾ ਸਾਹਿਬ, 18 ਅਕਤੂਬਰ (ਬਲਵਿੰਦਰ ਸਿੰਘ)–ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਚ ਖਿਡਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਸੁਖਵਿੰਦਰ ਕੌਰ ਨੂੰ ਮੰਗ ਪੱਤਰ ਸੌਂਪ ਕੇ ਸਟੇਡੀਅਮ ਵਿਚ ਲੋੜੀਂਦੇ ਸਟਾਫ਼ ਦੀ ਨਿਯੁਕਤੀ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਚੋਹਲਾ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਜ਼ਿਲ੍ਹਾ ਤਰਨ ਤਾਰਨ ਦਾ ਇਕ ਵਿਲੱਖਣ ਅਤੇ ਸੁੰਦਰ ਖੇਡ ਮੈਦਾਨ ਹੈ, ਜੋ ਪਾਰਕਿੰਗ ਸਮੇਤ ਕਰੀਬ 6 ਕਿੱਲਿਆਂ ਵਿਚ ਬਣਿਆ ਹੋਇਆ ਹੈ। ਇਸ ਸਟੇਡੀਅਮ ਵਿਚ ਰੋਜ਼ਾਨਾ ਇਲਾਕੇ ਅਤੇ ਕਸਬੇ ਦੇ ਸੈਂਕੜੇ ਨੌਜਵਾਨ ਮੁੰਡੇ-ਕੁੜੀਆਂ ਵੱਖ-ਵੱਖ ਖੇਡਾਂ ਦੀ ਤਿਆਰੀ ਅਤੇ ਅਭਿਆਸ ਕਰਨ ਲਈ ਪਹੁੰਚਦੇ ਹਨ ਪਰ ਪਿਛਲੇ ਲੰਮੇ ਸਮੇਂ ਤੋਂ ਸਟੇਡੀਅਮ ਵਿਚ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਦੀ ਡਿਊਟੀ ਨਾ ਹੋਣ ਕਾਰਨ ਖਿਡਾਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਹੱਲ ਲਈ ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਖੇਡ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ।