18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 4 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 4 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 7 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦਾਣਾ ਉਰਫ ਰਵੀ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪੱਕਾ ਕਿਲਾ ਨੂੰ ਕਾਬੂ ਕਰਕੇ ਉਸ ਪਾਸੋਂ 1 ਟੱਚ ਫੋਨ, 16 ਪੁੜੀਆਂ ਤੰਬਾਕੂ, 9 ਬੀੜੀਆਂ ਬੰਡਲ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ 12 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਨਮੋਲ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸਭਰਾ, ਲਵਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਮਾਨ, ਦਰਬਾਰਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਜੋਕੇ ਪਾਸੋਂ ਚੈਕਿੰਗ ਦੌਰਾਨ 1 ਟੱਚ ਫੋਨ ਅਤੇ ਇਕ ਕੀਪੈਡ ਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਨ੍ਹਾਂ ਪਾਸ ਮੋਬਾਈਲ ਫੋਨ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਸ੍ਰੀ ਸ਼ਿਆਮ ਸੰਕੀਰਤਨ 28 ਨੂੰ ਅਗਲੀ ਖ਼ਬਰ 1 ਲੱਖ ਦੀ ਆਨਲਾਈਨ ਠੱਗੀ ਮਾਮਲੇ ਵਿਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
Ad Position 24