18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਵੈ - ਗਣਨਾ ਨਾਲ ਸੰਬੰਧਿਤ ਕਰਵਾਏ ਡਰਾਇੰਗ ਅਤੇ ਭਾਸ਼ਨ ਮੁਕਾਬਲੇ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ - ਡਾ. ਅਮਨਦੀਪ ਸਿੰਘ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਜਨਗਣਨਾ-2027 ਤਹਿਤ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਉਸੇਪਚਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੈ-ਗਣਨਾ ਦੀ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੜੀ ਨੂੰ ਅੱਗੇ ਵਧਾਉਦੇਂ ਹੋਏ ਡਾ.

Ad Position 21
No active advertisement
ਤਰੁਣ ਕਪੂਰ ਅਤੇ ਪਲਕ ਕਪੂਰ ਵਾਸੀ ਪੱਟੀ ਨੇ ਆਪਣੇ ਵਿਆਹ ਦੀ 14ਵੀਂ ਵਰ੍ਹੇਗੰਢ ਮਨਾਈ। 19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਜਨਗਣਨਾ-2027 ਤਹਿਤ ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਉਸੇਪਚਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੈ-ਗਣਨਾ ਦੀ ਲਹਿਰ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਲੜੀ ਨੂੰ ਅੱਗੇ ਵਧਾਉਦੇਂ ਹੋਏ ਡਾ. ਅਮਨਦੀਪ ਸਿੰਘ ਉੱਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਤਰਨ ਤਾਰਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਗਣਨਾ ਹੇਠ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਡਰਾਇੰਗ ਅਤੇ ਭਾਸ਼ਣ ਮੁਕਾਬਲੇ ਬੜੇ ਸ਼ਾਨਦਾਰ ਤਰੀਕੇ ਨਾਲ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਜਾਗਰੂਕਤਾ ਦਾ ਸਬੂਤ ਦਿੰਦਿਆਂ ਸਵੈ- ਗਣਨਾ ਬਾਰੇ ਜਾਣਕਾਰੀ ਅਤੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਆਪਣੇ ਮਨ ਦੇ ਵਿਚਾਰਾਂ ਨੂੰ ਸ਼ਾਨਦਾਰ ਰੰਗਾਂ ਨਾਲ ਕੈਨਵਸ ’ਤੇ ਉਤਾਰਿਆ । ਵਿਦਿਆਰਥੀਆਂ ਦੇ ਉਤਸ਼ਾਹ ਨੂੰ ਦੇਖ ਕੇ ਅਧਿਆਪਕਾਂ ਅਤੇ ਮੁੱਖ ਮਹਿਮਾਨਾਂ ਨੇ ਵੀ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੈਂਸਜ਼ ਅਫ਼ਸਰ ਡਾ. ਅਮਨਦੀਪ ਸਿੰਘ ਨੇ ਕਿਹਾ ਕਿ 30 ਨਵੰਬਰ ਤੱਕ ਭਾਰਤ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਸੈਲਫ਼ ਇਨੂਮੀਰੇਸ਼ਨ ਲਈ ਪ੍ਰੇਰਿਤ ਕਰਕੇ ਇਹ ਕੰਮ ਪਹਿਲ ਦੇ ਅਧਾਰ ’ਤੇ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਮੁਹਿੰਮ ਦੇ ਸਭ ਤੋਂ ਵੱਡੇ ਦੂਤ ਹਨ, ਜੋ ਆਪਣੇ ਮਾਪਿਆਂ ਅਤੇ ਆਸ-ਪਾਸ ਦੇ ਲੋਕਾਂ ਨੂੰ ਜਾਗਰੂਕ ਕਰਕੇ ਇਸ ਕੰਮ ਨੂੰ ਸਫਲ ਬਣਾ ਸਕਦੇ ਹਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਦਫ਼ਤਰੀ ਅਮਲੇ ਅਤੇ ਸਮੂਹ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਨਾਂ ਨੂੰ ਉਤਸ਼ਾਹਿਤ ਕਰਕੇ 30 ਨਵੰਬਰ ਤੱਕ ਜ਼ਿਲ੍ਹੇ ਭਰ ਵਿਚ ਸਵੈ- ਗਣਨਾ ਦਾ ਕੰਮ ਸ਼ਤ ਪ੍ਰਤੀਸ਼ਤ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਵੈ-ਗਣਨਾ ਵਿੱਚ ਸੂਬੇ ਭਰ ਵਿਚ ਮੋਹਰੀ ਰਹੇਗਾ ਅਤੇ ਇਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਬੀਰਿੰਦਰ ਸਿੰਘ ਲਹਿਰੀ ਅਤੇ ਪ੍ਰੇਮ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਵੈ-ਗਣਨਾ ਖ਼ੁਦ ਕਰਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸਹੀ ਫ਼ੈਸਲਾ - ਬਿੱਲਾ ਵੈਰੋਵਾਲ , ਗਗੜੇਵਾਲ ਅਗਲੀ ਖ਼ਬਰ ਸ਼ਹੀਦ ਭਾਈ ਬਲਜਿੰਦਰ ਸਿੰਘ , ਸੁਖਦੇਵ ਸਿੰਘ ਅਤੇ ਬਾਪੂ ਸੁਲੱਖਣ ਸਿੰਘ ਦੀ ਯਾਦ ’ ਚ ਧਾਰਮਿਕ ਸਮਾਗਮ
Ad Position 24