18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸਹੀ ਫ਼ੈਸਲਾ - ਬਿੱਲਾ ਵੈਰੋਵਾਲ , ਗਗੜੇਵਾਲ

ਮੀਆਂਵਿੰਡ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸ਼ਲਾਘਾਯੋਗ ਅਤੇ ਸਹੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਬੀ ਜਗੀਰ ਨੇ ਆਪਣੀ ਪਾਰਟੀ ਨੂੰ ਦੁਬਾਰਾ ਚੁਣਿਆ ਹੈ, ਉਸੇ ਤਰ੍ਹਾਂ ਜਿਹੜੇ ਪਾਰਟੀ ਦੇ ਲੀਡਰ ਦੂਸਰੀਆਂ ਪਾਰਟੀਆਂ ਵਿਚ ਸ਼ਮੂਲੀਅਤ ਕਰ ਚੁੱਕੇ ਹਨ ਉਨ੍ਹਾਂ ਨੂੰ ਵੀ ਆਪਣੀ ਮਾਂ ਪਾਰਟੀ ਵਿਚ ਆ ਜਾਣਾ ਚਾਹੀਦਾ ਹੈ।

Ad Position 21
No active advertisement
ਗੱਲਬਾਤ ਕਰਦੇ ਹੋਏ ਰਜਿੰਦਰ ਸਿੰਘ ਬਿੱਲਾ ਵੈਰੋਵਾਲ ਅਤੇ ਜਥੇਦਾਰ ਕਸ਼ਮੀਰ ਸਿੰਘ ਗਗੜੇਵਾਲ ਆਦਿ। ਤਸਵੀਰ: ਸੰਧੂ 19-11-2026
ਮੀਆਂਵਿੰਡ, 18 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਸਰਕਲ ਪ੍ਰਧਾਨ ਰਜਿੰਦਰ ਸਿੰਘ ਬਿੱਲਾ ਵੈਰੋਵਾਲ, ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸ਼ਲਾਘਾਯੋਗ ਅਤੇ ਸਹੀ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੀਬੀ ਜਗੀਰ ਨੇ ਆਪਣੀ ਪਾਰਟੀ ਨੂੰ ਦੁਬਾਰਾ ਚੁਣਿਆ ਹੈ, ਉਸੇ ਤਰ੍ਹਾਂ ਜਿਹੜੇ ਪਾਰਟੀ ਦੇ ਲੀਡਰ ਦੂਸਰੀਆਂ ਪਾਰਟੀਆਂ ਵਿਚ ਸ਼ਮੂਲੀਅਤ ਕਰ ਚੁੱਕੇ ਹਨ ਉਨ੍ਹਾਂ ਨੂੰ ਵੀ ਆਪਣੀ ਮਾਂ ਪਾਰਟੀ ਵਿਚ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਦੁਬਾਰਾ ਉਨ੍ਹਾਂ ਦੀ ਆਪਣੀ ਅਤੇ ਸੁੱਖ ਸਹੂਲਤਾਂ ਦੇਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇ ਅਤੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਕੇ ਪੰਜਾਬ ਦੇ ਲੋਕਾਂ ਨੂੰ ਮੁਸ਼ਕਿਲਾਂ ਵਿਚੋਂ ਕੱਢਣ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਸਰਪੰਚ ਸੁਖਵੰਤ ਸਿੰਘ ਮੱਲ੍ਹਾ, ਜਨਰਲ ਕੌਂਸਲ ਮੈਂਬਰ ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਫ਼ਕੀਰ ਸਿੰਘ ਸੋਨਾ ਭਲਾਈਪੁਰ, ਅੰਗਦ ਪੰਨੂ, ਤੇਜਬੀਰ ਸਿੰਘ ਭਲਾਈਪੁਰ, ਅਨੋਖ ਸਿੰਘ ਕੈਨੇਡਾ ਵਾਲੇ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਵਜ਼ੀਰ ਸਿੰਘ ਭਲਾਈਪੁਰ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਮੈਂਬਰ ਰਣਜੀਤ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਘੜਕਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਵੈ - ਗਣਨਾ ਨਾਲ ਸੰਬੰਧਿਤ ਕਰਵਾਏ ਡਰਾਇੰਗ ਅਤੇ ਭਾਸ਼ਨ ਮੁਕਾਬਲੇ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਵੱਧ ਤੋਂ ਵੱਧ ਲੋਕਾਂ...
Ad Position 24