20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਲਾਕ ਚੋਹਲਾ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਕਰਵਾਈ ਸਵੈ-ਗਣਨਾ

ਚੋਹਲਾ ਸਾਹਿਬ, 19 ਨਵੰਬਰ (ਬਲਵਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਨੋਡਲ ਅਫਸਰ ਸਵੈ-ਗਣਨਾ ਰਜਿੰਦਰ ਕੌਰ ਵਲੋਂ ਵੱਖ-ਵੱਖ ਸਕੂਲਾਂ ਵਿਚ ਖ਼ੁਦ ਪਹੁੰਚ ਕਰਕੇ ਅਧਿਆਪਕਾਂ ਕੋਲੋਂ ਸਵੈ-ਗਣਨਾ ਸੰਬੰਧੀ ਫੀਡਬੈਕ ਪ੍ਰਾਪਤ ਕੀਤੀ ਜਾ ਰਹੀ ਹੈ। ਜਿਸ ਨਾਲ ਸਵੈ-ਗਣਨਾ ਦੇ ਕੰਮ ਵਿਚ ਬਹੁਤ ਤੇਜ਼ੀ ਆਈ ਹੈ।

Ad Position 21
No active advertisement
ਅਜੀਤ ਡੈਸਕ 20-11-2026
ਚੋਹਲਾ ਸਾਹਿਬ, 19 ਨਵੰਬਰ (ਬਲਵਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਨੋਡਲ ਅਫਸਰ ਸਵੈ-ਗਣਨਾ ਰਜਿੰਦਰ ਕੌਰ ਵਲੋਂ ਵੱਖ-ਵੱਖ ਸਕੂਲਾਂ ਵਿਚ ਖ਼ੁਦ ਪਹੁੰਚ ਕਰਕੇ ਅਧਿਆਪਕਾਂ ਕੋਲੋਂ ਸਵੈ-ਗਣਨਾ ਸੰਬੰਧੀ ਫੀਡਬੈਕ ਪ੍ਰਾਪਤ ਕੀਤੀ ਜਾ ਰਹੀ ਹੈ। ਜਿਸ ਨਾਲ ਸਵੈ-ਗਣਨਾ ਦੇ ਕੰਮ ਵਿਚ ਬਹੁਤ ਤੇਜ਼ੀ ਆਈ ਹੈ। ਇਸੇ ਲੜੀ ਤਹਿਤ ਬਲਾਕ ਚੋਹਲਾ ਸਾਹਿਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਵਲੋਂ ਅਧਿਆਪਕਾਂ ਨੂੰ ਉਤਸ਼ਾਹਿਤ ਕਰਕੇ ਸਵੈ-ਗਣਨਾ ਕਰਵਾਈ ਗਈ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕੀੜੀਆਂ ਵਿਖੇ ਚੱਲ ਰਹੇ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਰਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਕ ਜ਼ਿੰਮੇਵਾਰੀ ਨਾਗਰਿਕ ਦਾ ਇਹ ਮੁੱਢਲਾ ਫਰਜ ਬਣਦਾ ਹੈ ਕਿ ਉਹ ਆਪਣੀ ਸਵੈ ਗਣਨਾ ਦੀ ਜਿੰਮੇਵਾਰੀ ਨੂੰ ਬਾਖੂਬੀ ਸਮਝੇ ਅਤੇ 30 ਨਵੰਬਰ ਤੱਕ ਇਸ ਨੂੰ ਪੂਰਾ ਕਰੇ। ਇਸ ਮੌਕੇ ਉਨ੍ਹਾਂ ਨਾਲ ਐਚ.ਟੀ. ਹਰਮਨਦੀਪ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਖਾਲਸਾ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ, ਬੀਰਿੰਦਰ ਸਿੰਘ ਲਹਿਰੀ ਅਤੇ ਜ਼ਿਲ੍ਹਾ ਨੋਡਲ ਸਹਾਇਕ ਪ੍ਰੇਮ ਸਿੰਘ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਕਾਰ ਸਿੰਘ ਸੱਗੂ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ
Ad Position 24