19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਰਾਬ ਦੇ ਨਸ਼ੇ ’ਚ ਟੱਲੀ ਏ. ਐੱਸ. ਆਈ. ਨੇ ਸਕੂਲੀ ਵਿਦਿਆਰਥਣ ਨੂੰ ਮਾਰੀ ਟੱਕਰ, ਹਸਪਤਾਲ ਦਾਖ਼ਲ, ਵੀਡੀਓ ਹੋ ਰਹੀ ਵਾਇਰਲ

ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵਿਖੇ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਸ਼ਰਾਬ ਦੇ ਨਸ਼ੇ ਵਿਚ ਟੱਲੀ ਇਕ ਕਾਰ ਚਾਲਕ ਏ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵਿਖੇ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਸ਼ਰਾਬ ਦੇ ਨਸ਼ੇ ਵਿਚ ਟੱਲੀ ਇਕ ਕਾਰ ਚਾਲਕ ਏ.ਐੱਸ.ਆਈ. ਨੇ ਸਕੂਲੋਂ ਘਰ ਪਰਤ ਰਹੀ ਇਕ ਨਾਬਾਲਗ ਵਿਦਿਆਰਥਣ ਨੂੰ ਆਪਣੀ ਕਾਰ ਦੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਕਾ ਨਿਵਾਸੀ ਵਲੋਂ ਤੁਰੰਤ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਇਕ ਕਾਲੇ ਰੰਗ ਦੀ ਆਲਟੋ ਕਾਰ (ਨੰਬਰ ਪੀ. ਬੀ. 46 ਕੇ 1345) ਅੰਮ੍ਰਿਤਸਰ ਸ਼ਹਿਰ ਵਲੋਂ ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਵੱਲ ਆ ਰਹੀ ਸੀ। ਕਾਰ ਚਲਾ ਰਿਹਾ ਏ.ਐੱਸ.ਆਈ. ਸ਼ਰਾਬ ਦੇ ਨਸ਼ੇ ਵਿਚ ਇਸ ਕਦਰ ਧੁੱਤ ਸੀ ਕਿ ਉਸ ਨੂੰ ਸੜਕ ’ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਬੇਕਾਬੂ ਰਫ਼ਤਾਰ ਅਤੇ ਨਸ਼ੇ ਦੀ ਹਾਲਤ ਵਿਚ ਉਸ ਨੇ ਪਿੰਡ ਸੁਲਤਾਨਵਿੰਡ ਦੀ ਰਹਿਣ ਵਾਲੀ ਸਕੂਲੀ ਵਿਦਿਆਰਥਣ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਦੀ ਪਛਾਣ ਅੰਜਲੀ ਪੁੱਤਰੀ ਲਖਬੀਰ ਸਿੰਘ ਵਾਸੀ ਸ਼ੁਭਾਸ਼ ਕਾਲੋਨੀ ਮੰਦਿਰ ਵਾਲੇ ਪਲਾਟ ਪਿੰਡ ਸੁਲਤਾਨਵਿੰਡ ਵਜੋ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਲਤਾਨਵਿੰਡ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਥਾਣੇ ਦੇ ਡਿਊਟੀ ਅਫ਼ਸਰ ਏ.ਐੱਸ.ਆਈ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਏ.ਐੱਸ.ਆਈ. ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਜੋ ਪੁਲਿਸ ਨੂੰ ਬਿਆਨ ਦਰਜ ਕਰਵਾਉਣਗੇ ਉਸ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਏਅਰਪੋਰਟ ਰੋਡ ’ਤੇ ਗੰਦਗੀ ਦੇ ਛੱਪੜ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ- ਕੁੰਭਕਰਨੀ ਨੀਂਦ ਸੁੱਤਾ ਜ਼ਿਲ੍ਹਾ ਪ੍ਰਸ਼ਾਸਨ ਅਗਲੀ ਖ਼ਬਰ ਮੁੜ ਸੱਤਵੇਂ ਦਿਨ ਵੀ ਸਪਾਈਸਜੈੱਟ ਦੀ ਉਡਾਣ ਰੱਦ, ਯਾਤਰੀ ਖੱਜਲ-ਖੁਆਰ ਹੋ ਕੇ ਪਰਤੇ ਘਰਾਂ ਨੂੰ
Ad Position 24