19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋਸ਼ਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਦਾ ਅਹਿਮ ਫ਼ੈਸਲਾ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਪੀ. ਸੀ.

Ad Position 21
No active advertisement
ਕਰਨੈਲ ਸਿੰਘ ਪੀਰਮੁਹੰਮਦ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ਵਿਚ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਸੰਬੰਧੀ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਲੋਂ ਲਏ ਗਏ ਸਖ਼ਤ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਲੋਂ ਪੰਜਾਬ ਪੀ.ਸੀ.ਐੱਸ. ਪ੍ਰੀਖਿਆ ਦੀ ਭਰਤੀ ਪ੍ਰਕਿਰਿਆ ਸੰਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪ੍ਰੀਖਿਆ ਦੀ ਸਮੁੱਚੀ ਅਗਲੀ ਕਾਰਵਾਈ ’ਤੇ ਰੋਕ ਲਗਾਉਣ ਅਤੇ ਪੰਜਾਬ ਸਰਕਾਰ ਨੂੰ ਭਰਤੀ ਪ੍ਰਕਿਰਿਆ ਨਾਲ ਸੰਬੰਧਿਤ ਸਮੁੱਚਾ ਰਿਕਾਰਡ ਅਦਾਲਤ ਵਿਚ ਪੇਸ਼ ਕਰਨ ਦੇ ਦਿੱਤੇ ਗਏ ਨਿਰਦੇਸ਼ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੁਣਵਾਈ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਹੋਏ ਵਕੀਲ ਨੇ ਚੋਣ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਅਤੇ ਪੱਖਪਾਤ ਸੰਬੰਧੀ ਬੇਹੱਦ ਗੰਭੀਰ ਸਵਾਲ ਉਠਾਏ ਹਨ। ਅਦਾਲਤ ਦੇ ਧਿਆਨ ਵਿਚ ਇਹ ਤੱਥ ਲਿਆਂਦੇ ਗਏ ਹਨ ਕਿ ਚੁਣੇ ਗਏ ਉਮੀਦਵਾਰਾਂ ਵਿਚ ਸਿਆਸੀ ਆਗੂਆਂ ਅਤੇ ਉੱਚ ਅਹੁਦਿਆਂ ’ਤੇ ਤਾਇਨਾਤ ਅਧਿਕਾਰੀਆਂ ਦੇ ਪਰਿਵਾਰਾਂ ਨਾਲ ਸੰਬੰਧਿਤ ਉਮੀਦਵਾਰਾਂ ਦੀ ਕਥਿਤ ਤੌਰ ’ਤੇ ਵੱਡੀ ਗਿਣਤੀ ਹੈ। ਇਸ ਤੋਂ ਇਲਾਵਾ ਇੱਕੋ ਪਰਿਵਾਰ ਦੇ ਦੋ ਬੱਚਿਆਂ ਦੀ ਚੋਣ ਹੋਣ ਅਤੇ ਯੋਗਤਾ ਰੱਖਣ ਵਾਲੇ ਮਿਹਨਤੀ ਉਮੀਦਵਾਰਾਂ ਦੇ ਚੋਣ ਤੋਂ ਬਾਹਰ ਰਹਿ ਜਾਣ ਵਰਗੇ ਗੰਭੀਰ ਮੁੱਦੇ ਵੀ ਸਾਹਮਣੇ ਆਏ ਹਨ, ਜਿਸ ਕਾਰਨ ਪ੍ਰਭਾਵਿਤ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਦੀ ਰਾਖੀ, ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਦੇ ਆਧਾਰ ’ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ। ਪੀਰ ਮੁਹੰਮਦ ਨੇ ਕਿਹਾ ਕਿ ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਵਾਰ-ਵਾਰ ਪੇਪਰ ਲੀਕ ਹੋਣ ਅਤੇ ਭਰਤੀਆਂ ਵਿੱਚ ਹੁੰਦੀਆਂ ਬੇਨਿਯਮੀਆਂ ਕਾਰਨ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਜਾਂ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐੱਸ.ਸੀ.) ਵਰਗੇ ਵੱਕਾਰੀ ਇਮਤਿਹਾਨ ਦੇਣਾ ਕੋਈ ਮਜ਼ਾਕੀਆ ਗੱਲ ਨਹੀਂ ਹੈ। ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲੇ ਬੱਚੇ ਹਰ ਪਲ ਆਪਣੇ ਸੁਪਨਿਆਂ ਦੀ ਪੂਰਤੀ ਲਈ ਜਿਉਂਦੇ ਹਨ ਅਤੇ ਉਨ੍ਹਾਂ ਦੇ ਮਾਪੇ ਵੀ ਆਪਣੀਆਂ ਸਾਰੀਆਂ ਉਮੀਦਾਂ ਉਨ੍ਹਾਂ ’ਤੇ ਲਗਾ ਕੇ ਰੱਖਦੇ ਹਨ। ਜਦੋਂ ਸਿਸਟਮ ਦੀਆਂ ਖਾਮੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਮਿਹਨਤੀ ਤੇ ਯੋਗ ਬੱਚੇ ਸਫਲ ਨਹੀਂ ਹੁੰਦੇ ਤਾਂ ਸਮਾਜ ਵਿਚ ਉਨ੍ਹਾਂ ਦੇ ਆਪਣੇ ਹੀ ਲੋਕ ਉਨ੍ਹਾਂ ਨੂੰ ਤਾਨੇ ਦਿੰਦੇ ਹਨ, ਜੋ ਕਿ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਅਸਹਿ ਪੀੜਾ ਦਾ ਕਾਰਨ ਬਣਦਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਮੰਗ ਕੀਤੀ ਕਿ ਸਰਕਾਰੀ ਨੌਕਰੀਆਂ ਵਿਚ ਚੋਣ ਦਾ ਇਕੋ-ਇਕ ਆਧਾਰ ਸਿਰਫ਼ ਤੇ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਹੋਣਾ ਚਾਹੀਦਾ ਹੈ, ਨਾ ਕਿ ਸਿਆਸੀ ਜਾਂ ਪ੍ਰਸ਼ਾਸਨਿਕ ਪਹੁੰਚ। ਉਨ੍ਹਾਂ ਕਿਹਾ ਕਿ ਉੱਚ ਅਦਾਲਤ ਵਲੋਂ ਇਸ ਭਰਤੀ ਪ੍ਰਕਿਰਿਆ ’ਤੇ ਲਗਾਈ ਗਈ ਰੋਕ ਨਾਲ ਇਨਸਾਫ਼ ਦੀ ਉਮੀਦ ਜਾਗੀ ਹੈ, ਪਰ ਇਸ ਮਾਮਲੇ ਦਾ ਇੱਕੋ-ਇੱਕ ਪੱਕਾ ਹੱਲ ਇਹੀ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਇਸ ਸਮੁੱਚੇ ਇਮਤਿਹਾਨ ਅਤੇ ਚੋਣ ਪ੍ਰਕਿਰਿਆ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਬੰਦ ਖ਼ਰੀਦ ਚਾਲੂ ਕਰਨ ਲਈ ਪ੍ਰਸ਼ਾਸਨ ਤੇ ਜਥੇਬੰਦੀਆਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸੀਨੀਅਰ ਮਹਿਲਾ ਅਕਾਲੀ ਆਗੂ ਡਾ. ਜਸਵਿੰਦਰ ਕੌਰ ਸੋਹਲ ਭਾਜਪਾ ਵਿਚ ਹੋਏ ਸ਼ਾਮਿਲ
Ad Position 24