19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ’ਤੇ ਛਾਪੇਮਾਰੀ ਦੌਰਾਨ 4 ਦਰਜਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ’ਤੇ ਛਾਪੇਮਾਰੀ ਦੌਰਾਨ 4 ਦਰਜਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Ad Position 21
No active advertisement
ਅਜੀਤ ਡੈਸਕ 20-11-2026

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਕਰੀਬ 4 ਦਰਜਨ ਲੋਕਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਚ.ਸੀ. ਗੁਰਦੇਵ ਸਿੰਘ ਨੇ ਲੰਗਰ ਹਾਲ ਅੱਡਾ ਬੋਦਲਕੀੜੀ ਤੋਂ ਗੁਰਭੇਜ ਸਿੰਘ ਪੁੱਤਰ ਹਰਭੇਜ ਸਿੰਘ ਵਾਸੀ ਜਲਾਲਾਬਾਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਫਤਿਆਬਾਦ ਤੋਂ ਹਰਪ੍ਰੀਤ ਸਿੰਘ ਉਰਫ ਬਾਊ ਪੁੱਤਰ ਸਰਬਜੀਤ ਸਿੰਘ ਵਾਸੀ ਛਾਪੜੀ ਸਾਹਿਬ, ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਨਿਰਵੈਲ ਸਿੰਘ ਵਾਸੀ ਕੰਗ ਕਲਾਂ, ਗੁਰਮੁੱਖ ਸਿੰਘ ਉਰਫ ਗੁੱਖ ਪੁੱਤਰ ਸੁੱਚਾ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ, ਬਲਵੀਰ ਸਿੰਘ ਉਰਫ ਬੀਰ ਪੁੱਤਰ ਸਵਿੰਦਰ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਬਾਗੜੀਆਂ ਦੀਆਂ ਮੜੀਆਂ ਚੋਂ ਬਲਵਿੰਦਰ ਸਿੰਘ ਉਰਫ ਲਾਡੀ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਉਰਫ ਬੱਬਾ ਪੁੱਤਰ ਧੀਰ ਸਿੰਘ, ਅੰਗਰੇਜ ਸਿੰਘ ਉਰਫ ਜੋਧਾ ਪੁੱਤਰ ਸਤਨਾਮ ਸਿੰਘ ਵਾਸੀ ਪੱਖੋਕੇ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕਰਮਜੀਤ ਕੌਰ ਨੇ ਪਿੰਡ ਰਸੂਲਪੁਰ ਦੀਆਂ ਮੜੀਆਂ ਚੋਂ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੀਨੇਵਾਲ, ਗੁਰਵਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਚੁਤਾਲਾ, ਜੋਧਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚੁਤਾਲਾ, ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੱਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਇੰਸਪੈਕਟਰ ਕਿਰਨਪਾਲ ਕੌਰ ਨੇ ਸਮਸ਼ਾਨਘਾਟ ਕੱਚਾ ਪੱਕਾ ਤੋਂ ਰਣਜੀਤ ਸਿੰਘ ਪੁੱਤਰ ਦਿਲਬਾਗ ਸਿੰਘ, ਸਾਹਿਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਦਿਆਲਪੁਰ, ਸੁਖਜੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਜਮਾਲਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਪਿ੍ਰੰਸ ਪੁੱਤਰ ਸਤਨਾਮ ਸਿੰਘ ਵਾਸੀ ਖੇਮਕਰਨ, ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਨਸ਼ਾ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਤੋਂ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸਾਹਿਬ ਸਿੰਘ ਵਾਸੀ ਡੱਲ, ਬਲਰਾਜ ਸਿੰਘ ਉਰਫ ਬੰਟੀ ਪੁੱਤਰ ਨਿਰਮਲ ਸਿੰਘ ਵਾਸੀ ਖਾਲੜਾ, ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਅਮੀਸ਼ਾਹ, ਗੁਰਲਾਲ ਸਿੰਘ ਉਰਫ ਲਾਲੂ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਡਿਫੈਂਸ ਡਰੇਨ ਮੁਗਲਚੱਕ ਤੋਂ ਅਕਾਸ਼ਦੀਪ ਸਿੰਘ ਪੁੱਤਰ ਜੈਮਲ ਸਿੰਘ, ਜਗਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀਅਨ ਬਾਸਰਕੇ, ਸੁਖਮਨ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਡਲੀਰੀ, ਅਜੇ ਕੁਮਾਰ ਪੁੱਤਰ ਸੁਖਚੈਨ ਸਿੰਘ ਵਾਸੀ ਸਿੱਧਵਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪਿੰਡ ਫਰੰਦੀਪੁਰ ਰੋਡ ਭਿੱਖੀਵਿੰਡ ਤੋਂ ਸੰਦੀਪ ਸ਼ਰਮਾ ਪੁੱਤਰ ਅੰਮ੍ਰਿਤਪਾਲ ਸ਼ਰਮਾ ਵਾਸੀ ਮਰਗਿੰਦਪੁਰਾ ਹਾਲ ਵਾਸੀ ਭਿੱਖੀਵਿੰਡ, ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਿੱਖੀਵਿੰਡ, ਕੰਵਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਗਲਚੱਕ, ਰਿੰਕੂ ਉਫਰ ਕਰਨ ਪੁੱਤਰ ਰਾਮ ਚੰਦ ਵਾਸੀ ਭਿੱਖੀਵਿੰਡ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਸਮਸ਼ਾਨਘਾਟ ਵਲਟੋਹਾ ਤੋਂ ਜਗਜੀਤ ਸਿੰਘ ਪੁੱਤਰ ਸਰਬਜੀਤ ਸਿੰਘ , ਚਾਨਣ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀਅਨ ਕੋਟਲੀ ਵਿਸਾਵਾ ਸਿੰਘ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਡ ਕੁੱਤੀਵਾਲਾ ਨਜ਼ਦੀਕ ਸ਼ੈਲਰ ਸਭਰਾ ਨਜ਼ਦੀਕ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ ’ਤੇ ਗੁਰਜੰਟ ਸਿੰਘ ਉਰਫ ਲਾਲੀ ਪੁੱਤਰ ਲੱਖਾ ਸਿੰਘ ਵਾਸੀ ਕੁੱਤੀਵਾਲਾ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 1250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਫਲਾਈ ਓਵਰ ਟੀ-ਪੁਆਇੰਟ ਠੱਕਰਪੁਰਾ ਨਜ਼ਦੀਕ ਤੋਂ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਟੀ ਅਤੇ ਚਾਨਣ ਸਿੰਘ ਪੁੱਤਰ ਸੋਮ ਪ੍ਰਕਾਸ਼ ਵਾਸੀ ਪੱਟੀ ਹਾਲ ਵਾਸੀ ਆਸਲ ਭੱਠਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਗਸਤ ਦੌਰਾਨ ਪਿੰਡ ਨੌਸ਼ਹਿਰਾ ਪੰਨੂੰਆਂ ਤੋਂ ਗੁਲਾਬ ਸਿੰਘ ਪੁੱਤਰ ਨਜਿੰਦਰ ਸਿੰਘ ਵਾਸੀ ਚੌਧਰੀਵਾਲਾ ਅਤੇ ਸਾਬਾ ਸਿੰਘ ਪੁੱਤਰ ਰੂੜਾ ਸਿੰਘ ਵਾਸੀ ਜੌੜਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਦੇ ਐੱਸ.ਆਈ. ਸੰਗੀਤਾ ਰਾਣੀ ਨੇ ਸ਼ਰਮਾ ਪੈਟਰੋਲ ਪੰਪ ਬੇਅਬਾਦ ਪੱਟੀ ਤੋਂ ਸਾਹਿਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮੀਰਾ ਵਾਲੀ ਬਸਤੀ ਪੱਟੀ, ਦੀਪਕ ਸਿੰਘ ਉਰਫ ਗੋਹਲੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬਾਸਰਕੇ ਖਾਲੜਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਵੇ ਲੇਅ ਲਾਈਨ ਵਹੀਕਲ ਪਾਰਕ ਦੇ ਨਜ਼ਦੀਕ ਤੋਂ ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਮੰਗਾ ਪੁੱਤਰ ਜਗਬੀਰ ਸਿੰਘ, ਕੁਲਦੀਪ ਸਿੰਘ ਪੁੱਤਰ ਬਲਵੰਤ ਸਿੰਘ, ਕਰਮਜੀਤ ਸਿੰਘ ਪੁੱਤਰ ਇੰਦਰਪਾਲ ਸਿੰਘ ਵਾਸੀਅਨ ਹਰੀਕੇ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਚ.ਸੀ. ਨਿਰਮਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਰਹਾਲੀ ਆਈ.ਟੀ.ਆਈ. ਦੀ ਬੈਕ ਸਾਈਡ ਤੋਂ ਧਰਮਿੰਦਰ ਸਿੰਘ ਉਰਫ ਬੱਬੂ ਪੁੱਤਰ ਜੰਗ ਸਿੰਘ ਵਾਸੀ ਸਰਹਾਲੀ, ਨਿਸ਼ਾਨ ਸਿੰਘ ਉਰਫ ਸ਼ਾਨਾ ਪੁੱਤਰ ਦਿਲਬਾਗ ਸਿੰਘ ਵਾਸੀ ਸਰਹਾਲੀ, ਅੰਗਰੇਜ ਸਿੰਘ ਉਰਫ ਗੇਜਾ ਪੁੱਤਰ ਦਿਲਬਾਗ ਸਿੰਘ ਵਾਸੀ ਸਰਹਾਲੀ ਨੂੰ 10 ਗ੍ਰਾਮ ਹੈਰੋਇਨ ਅਤੇ 400 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੇਨ ਹਾਈਵੇ ਲੇਅ ਲਾਈਨ ਵਹੀਕਲ ਪਾਰਕ ਹਰੀਕੇ ਵਿਖੇ ਨਾਕਾਬੰਦੀ ਦੌਰਾਨ ਗਗਨਦੀਪ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਹਰੀਕੇ ਨੂੰ ਕਾਬੂ ਕਰਕੇ ਉਸ ਪਾਸੋਂ 24 ਗ੍ਰਾਮ ਹੈਰੋਇਨ, 1 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ। ਐੱਸ.ਐੱਸ.ਪੀ.ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਕੈਂਪ-ਆਸ਼ਿਕਾ ਜੈਨ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਸੰਬੰਧੀ ਐਸ. ਐਮ. ਓ. ਵਲੋਂ ਸੁਪਰਵਾਈਜ਼ਰਾਂ ਨਾਲ ਮੀਟਿੰਗ
Ad Position 24