20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟ ਰਹੇ 2 ਵਿਅਕਤੀ ਕਾਬੂ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਅੰਦਰ ਪਾਬੰਦੀਸ਼ੁਦਾ ਸਮਾਨ ਸੁੱਟ ਰਹੇ 2 ਵਿਅਕਤੀਆਂ ਨੂੰ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ ਜਦਕਿ ਉਨ੍ਹਾਂ ਦਾ ਤੀਸਰਾ ਸਾਥੀ ਫ਼ਰਾਰ ਹੈ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਫਿਰ ਸੁਰਖੀਆਂ ਵਿਚ ਆ ਗਈ ਹੈ। ਜੇਲ੍ਹ ਅੰਦਰ ਪਾਬੰਦੀਸ਼ੁਦਾ ਸਮਾਨ ਸੁੱਟ ਰਹੇ 2 ਵਿਅਕਤੀਆਂ ਨੂੰ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤਾ ਗਿਆ ਹੈ ਜਦਕਿ ਉਨ੍ਹਾਂ ਦਾ ਤੀਸਰਾ ਸਾਥੀ ਫ਼ਰਾਰ ਹੈ ਗਿਆ ਹੈ। ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕੀਤੇ ਵਿਅਕਤੀਆਂ ਪਾਸੋਂ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 11 ਨਵੰਬਰ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਦੇ ਬਾਹਰੋਂ ਜੇਲ ਅੰਦਰ ਪਾਬੰਦੀਸ਼ੁਦਾ ਸਮਾਨ ਸੁੱਟ ਰਹੇ ਹਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖਡੂਰ ਸਾਹਿਬ ਅਤੇ ਜਸਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਗੋਕੇ ਨੂੰ ਸੁਰੱਖਿਆ ਕਰਮਚਾਰੀਆਂ ਵਲੋਂ ਕਾਬੂ ਕਰ ਲਿਆ ਗਿਆ ਹੈ ਜਦਕਿ ਤੀਸਰਾ ਵਿਅਕਤੀ ਅਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਗੋਕੇ ਫਰਾਰ ਹੈ। ਮੌਕੇ ਤੋਂ 2 ਪੁੜੀਆਂ ਤੰਬਾਕੂ, 84 ਬੰਡਲ ਬੀੜੀਆਂ, 4 ਸਪਰਿੰਗ ਹੀਟਰ ਅਤੇ ਇਕ ਟੱਚ ਫੋਨ ਸਮੇਤ 2 ਸਿੰਮ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਤਰਨ ਤਾਰਨ ਪਰਾਪਰ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ
Ad Position 24