21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਆਰ.ਐਮ.ਪੀ.ਆਈ. ਵਲੋਂ 6 ਦਸੰਬਰ ਨੂੰ ਕੀਤੀ ਜਾ ਰਹੀ ਪਿੰਡ ਮਾਣੋਚਾਹਲ ’ਚ ਰਾਜਨੀਤਿਕ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)– ਨਸ਼ਿਆਂ ’ਚ ਸੜ ਰਹੀ ਜਵਾਨੀ, ਗੈਗਸਟਰਵਾਦ, ਬੇਰੁਜ਼ਗਾਰੀ, ਸਿੱਖਿਆ, ਸਿਹਤ, ਮਹਿੰਗਾਈ, ਪੰਜਾਬ ਅੰਦਰ ਅੱਤ ਦਾ ਫੈਲਿਆ ਭ੍ਰਿਸ਼ਟਾਚਾਰ ਵਿਰੁੱਧ 6 ਦਸੰਬਰ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਮਾਣੋਚਾਹਲ ਵਿਖੇ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ ਅਤੇ ਇਹਨਾਂ ਮੁੱਦਿਆਂ ਨੂੰ 2027 ਦੇ ਅਸੈਂਬਲੀ ਚੋਣਾਂ ਦੌਰਾਨ ਉਬਾਰਿਆ ਜਾਵੇਗਾ ਅਤੇ ਰਾਜਨੀਤਕ ਪਾਰਟੀਆਂ ਨੂੰ ਚੋਣ ਮੈਨੀਫੈਸਟੋ ਵਿਚ ਇਹਨਾਂ ਮੁੱਦਿਆਂ ਨੂੰ ਦਰਜ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਪਿੰਡ ਕੈਰੋਵਾਲ ਵਿਖੇ ਜਸਬੀਰ ਕੌਰ ਦੀ ਪ੍ਰਧਾਨਗੀ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਕੀਤਾ।

Ad Position 21
No active advertisement
ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਦੇ ਅਹੁਦੇਦਾਰ। ਤਸਵੀਰ–ਲਵਲੀ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)– ਨਸ਼ਿਆਂ ’ਚ ਸੜ ਰਹੀ ਜਵਾਨੀ, ਗੈਗਸਟਰਵਾਦ, ਬੇਰੁਜ਼ਗਾਰੀ, ਸਿੱਖਿਆ, ਸਿਹਤ, ਮਹਿੰਗਾਈ, ਪੰਜਾਬ ਅੰਦਰ ਅੱਤ ਦਾ ਫੈਲਿਆ ਭ੍ਰਿਸ਼ਟਾਚਾਰ ਵਿਰੁੱਧ 6 ਦਸੰਬਰ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਮਾਣੋਚਾਹਲ ਵਿਖੇ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ ਅਤੇ ਇਹਨਾਂ ਮੁੱਦਿਆਂ ਨੂੰ 2027 ਦੇ ਅਸੈਂਬਲੀ ਚੋਣਾਂ ਦੌਰਾਨ ਉਬਾਰਿਆ ਜਾਵੇਗਾ ਅਤੇ ਰਾਜਨੀਤਕ ਪਾਰਟੀਆਂ ਨੂੰ ਚੋਣ ਮੈਨੀਫੈਸਟੋ ਵਿਚ ਇਹਨਾਂ ਮੁੱਦਿਆਂ ਨੂੰ ਦਰਜ ਕਰਨ ਲਈ ਮਜ਼ਬੂਰ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਪਿੰਡ ਕੈਰੋਵਾਲ ਵਿਖੇ ਜਸਬੀਰ ਕੌਰ ਦੀ ਪ੍ਰਧਾਨਗੀ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੌਰਾਨ ਗਰੀਬ ਲੋਕਾਂ ਨੂੰ ਲਾਰਿਆਂ ਤੋਂ ਸਿਵਾਏ ਕੱਖ ਨਹੀਂ ਦਿੱਤਾ, ਇਥੋਂ ਤੱਕ ਕਿ ਮਜ਼ਦੂਰਾਂ ਦੀਆਂ ਜਥੇਬੰਦੀਆਂ ਨਾਲ ਪੰਜਾ ਸਾਲਾਂ ’ਚ ਕੋਈ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਨਸ਼ੇ ਬੇਰੁਜ਼ਗਾਰੀ, ਸਿੱਖਿਆ, ਸਿਹਤ ਸਹੂਲਤਾਂ ਦਾ ਬੁਰਾ ਹਾਲ ਹੋਇਆ ਪਿਆ। ਪੰਜਾਬ ਦੀ ਧਰਤੀ ’ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀਆਂ ਲਾਸ਼ਾਂ ਪੁਲਿਸ ਵਲੋਂ ਜਬਰੀ ਚੁੱਕ ਕੇ ਸਸਕਾਰ ਕੀਤੇ ਗਏ ਹਨ ਅਤੇ ਸੰਘਰਸ਼ ਕਰਦੇ ਕਿਸਾਨਾਂ, ਮਜ਼ਦੂਰਾਂ ਦੇ ਸਮਾਨ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਕਰਕੇ ਇਹਨਾਂ ਦੇ ਚਹੇਤਿਆਂ ਨੇ ਆਪਣੇ ਕਬਜੇ ’ਚ ਕੀਤਾ ਹੋਇਆ ਹੈ, ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਿਤ ਦਿਨ ਡੌਕੈਤੀਆਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਫਿਰੌਤੀਆਂ ਦੀਆਂ ਧਮਕੀਆਂ ਲੋਕਾਂ ਨੂੰ ਮਿਲਦੀਆਂ ਹਨ ਪੰਜਾਬ ਦੇ ਲੋਕ ਸਹਿਮੇ ਹੋਏ ਦਿਖਾਈ ਦੇ ਰਹੇ ਹਨ। ਉਹਨਾਂ ਕਿਹਾ ਪੰਜਾਬ ਅੰਦਰ ਸ਼ਰੇਆਮ ਨਿਤ ਦਿਨ ਲੋਕਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ। ਪੰਡੋਰੀ ਨੇ ਕਿਹਾ ਕਿ ਜੇਕਰ ਰਾਜਨੀਤਿਕ ਪਾਰਟੀਆਂ ਨੇ ਨਸ਼ੇ ਬੰਦ ਕਰਨ ਲਈ ਪੂਰੀ ਤਰਾਂ ਸਹਿਮਤ ਹਨ ਤਾਂ ਉਸਦਾ ਬਦਲਵਾਂ ਪ੍ਰਬੰਧ ਕਰਨਾ ਪਵੇਗਾ। ਇਸ ਮੌਕੇ ਮਨਰੇਗਾ ਵਰਕਰਜ਼ ਯੂਨੀਅਨ ਦੇ ਜਿਲ੍ਹਾ ਸਕੱਤਰ ਨਰਿੰਦਰ ਸਿੰਘ ਰਟੌਲ, ਕੁਲਦੀਪ ਸਿੰਘ ਰਟੌਲ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ’ਚ ਭਾਰੀ ਸੋਧਾਂ ਕਰਕੇ ਪੰਜਾਬ ਅੰਦਰ ਲੱਖਾਂ ਲੋਕਾਂ ਕੋਲ ਰੁਜ਼ਗਾਰ ਖੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਗਰੀਬ ਵਿਰੋਧੀ ਹਨ ਅਤੇ ਇਨ੍ਹਾਂ ਵਿਚ ਕੋਈ ਅੰਤਰ ਨਹੀਂ। ਇਸ ਮੌਕੇ ਗੁਰਜੰਟ ਸਿੰਘ, ਦਰੈਵਾ ਸਿੰਘ, ਮਨਜੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਲੇਬਰ ਇੰਸਪੈਕਟਰਾਂ ਵਲੋ ਨਿਰਮਾਣ ਮਜ਼ਦੂਰਾਂ ਦੀ ਕੀਤੀ ਜਾਂਦੀ ਖੱਜਲ ਖ਼ੁਆਰੀ ਕਿਸੇ ਕ਼ੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ - ਕ... ਅਗਲੀ ਖ਼ਬਰ ਨਵ-ਨਿਯੁਕਤ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਦਾ ਸਨਮਾਨ
Ad Position 24