ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਝਬਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਅਤੇ ਥਾਣਾ ਝਬਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਹੋਲੀ ਸਿਟੀ ਕਾਲੋਨੀ ਤਰਨ ਤਾਰਨ ਵਿਖੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ ਕਾਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕਾਜੀਕੋਟ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਅਕਸ਼ਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਸ ਦੌਰਾਨ ਉਨ੍ਹਾਂ ਖੇਡ ਸਟੇਡੀਅਮ ਝਬਾਲ ਤੋਂ ਗੁਰਬੀਰ ਸਿੰਘ ਉਰਫ ਖੁਸੀਆ ਪੁੱਤਰ ਕਾਕਾ ਸਿੰਘ ਵਾਸੀ ਸੋਹਲ ਨੂੰ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦਾ ਨੋਟ, ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਉਕਤ ਥਾਣਿਆ ਵਿਚ ਐੱਨ.ਡੀ.ਪੀ.ਸੀ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ