ਮੋਟਰ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਖਾਲੜਾ ਦੀ ਪੁਲਿਸ ਨੇ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰਨ ’ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਖਾਲੜਾ ਵਿਖੇ ਬਲਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮਾੜੀਮੇਘਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਪੱਠੇ ਕੁਤਰਣ ਵਾਲੀ ਮੋਟਰ ਚੋਰੀ ਕਰ ਲਈ ਗਈ ਸੀ ਅਤੇ ਉਸ ਨੂੰ ਹੁਣ ਪਤਾ ਲੱਗਾ ਹੈ ਕਿ ਉਸ ਦੀ ਮੋਟਰ ਕਾਲੂ ਸਿੰਘ ਪੁੱਤਰ ਚਰਨ ਸਿੰਘ ਵਾਸੀ ਮਾੜੀਮੇਘਾ ਵਲੋਂ ਚੋਰੀ ਕੀਤੀ ਗਈ ਹੈ।
ਅਜੀਤ ਡੈਸਕ
21-11-2026