20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੀਆਂ ਤਿੰਨ ਰੋਜ਼ਾ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਚੋਹਲਾ ਸਾਹਿਬ, 20 ਨਵੰਬਰ (ਬਲਵਿੰਦਰ ਸਿੰਘ)–ਮਾਝੇ ਦੀ ਸਿਰਕੱਢ ਵਿੱਦਿਅਕ ਸੰਸਥਾ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਤਰਨ ਤਾਰਨ ਦੇ ਖੇਡ ਮੈਦਾਨ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚਾਰੇ ਹਾਊਸਾਂ ਦਰਮਿਆਨ ਚੱਲ ਰਹੀਆਂ ਸਾਲਾਨਾ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈਆਂ। ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਚੋਹਲਾ ਸਾਹਿਬ, 20 ਨਵੰਬਰ (ਬਲਵਿੰਦਰ ਸਿੰਘ)–ਮਾਝੇ ਦੀ ਸਿਰਕੱਢ ਵਿੱਦਿਅਕ ਸੰਸਥਾ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਤਰਨ ਤਾਰਨ ਦੇ ਖੇਡ ਮੈਦਾਨ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚਾਰੇ ਹਾਊਸਾਂ ਦਰਮਿਆਨ ਚੱਲ ਰਹੀਆਂ ਸਾਲਾਨਾ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈਆਂ। ਇਸ ਮੌਕੇ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਖੇਡ ਸਮਾਗਮ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਨਾਲ ਕੀਤੀ ਗਈ। ਇਸ ਉਪਰੰਤ ਲੜਕੇ ਅਤੇ ਲੜਕੀਆਂ ਦੇ ਫੁੱਟਬਾਲ, ਵਾਲੀਬਾਲ, ਬੈਡਮਿੰਟਨ, ਖੋ-ਖੋ, ਡਿਸਕਸ ਥਰੋਅ, ਜੈਵਲਿਨ ਥਰੋਅ ਅਤੇ ਗੋਲਾ ਸੁੱਟਣ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਨੰਨ੍ਹੇ-ਮੁੰਨੇ ਬੱਚਿਆਂ ਲਈ ਵੀ ਦਿਲਚਸਪ ਖੇਡ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ। ਖੇਡਾਂ ਦੇ ਦੂਜੇ ਦਿਨ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਦੌੜਾਂ ਅਤੇ ਛਾਲਾਂ ਦੇ ਮੁਕਾਬਲੇ ਕਰਵਾਏ ਗਏ। ਇਸਦੇ ਨਾਲ ਹੀ ਰੱਸਾਕਸ਼ੀ ਅਤੇ ਛੋਟੇ ਬੱਚਿਆਂ ਦੀਆਂ ਮਨਮੋਹਕ ਖੇਡਾਂ ਨੇ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਅਧਿਆਪਕਾਂ ਲਈ ਕਰਵਾਏ ਗਏ ਖੇਡ ਮੁਕਾਬਲੇ ਵੀ ਸਮਾਗਮ ਦੀ ਖਿੱਚ ਦਾ ਕੇਂਦਰ ਰਹੇ। ਤਿੰਨ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਖੇਡ ਭਾਵਨਾ ਅਤੇ ਅਨੁਸ਼ਾਸਨ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਲੜਕੀਆਂ ਦੇ ਵਰਗ ਵਿਚ ਜਸਮੀਤ ਕੌਰ ਅਤੇ ਲੜਕਿਆਂ ਦੇ ਵਰਗ ਵਿਚ ਹੁਸਨਪ੍ਰੀਤ ਸਿੰਘ ਬੈਸਟ ਐਥਲੀਟ ਚੁਣੇ ਗਏ। ਖੋ-ਖੋ ਵਿਚ ਲੜਕੀਆਂ ਵਲੋਂ ਨਵਪ੍ਰੀਤ ਕੌਰ ਅਤੇ ਲੜਕਿਆਂ ਵਲੋਂ ਅਰਮਾਨਦੀਪ ਸਿੰਘ ਨੇ ਬੈਸਟ ਪਲੇਅਰ ਦਾ ਖਿਤਾਬ ਹਾਸਲ ਕੀਤਾ। ਵਾਲੀਬਾਲ ਵਿਚ ਰੋਬਨਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਬੈਸਟ ਪਲੇਅਰ ਰਹੇ, ਜਦਕਿ ਕ੍ਰਿਕਟ ਮੁਕਾਬਲੇ ਵਿੱਚ ਧਨਬੀਰ ਸਿੰਘ ਨੂੰ ਮੈਨ ਆਫ਼ ਦਾ ਮੈਚ ਚੁਣਿਆ ਗਿਆ। ਸਾਰੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਸਮਾਪਤੀ ਸਮਾਰੋਹ ਮੌਕੇ ਸੰਸਥਾ ਦੇ ਕਾਰਜਕਰਤਾ ਸ਼ਸ਼ੀ ਸ਼ਰਮਾ, ਐਜੂਕੇਸ਼ਨ ਡਾਇਰੈਕਟਰ ਨਵਦੀਪ ਕੌਰ ਸੰਧੂ ਅਤੇ ਮਦਨ ਪਠਾਣੀਆ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਬੱਚਿਆਂ ਅੰਦਰ ਸਰੀਰਕ ਤੰਦਰੁਸਤੀ ਅਤੇ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ, ਉੱਥੇ ਹੀ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਮਿਲਵਰਤਣ ਵਰਗੇ ਗੁਣ ਵੀ ਵਿਕਸਤ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ 22, 23 ਤੇ 24 ਨਵੰਬਰ ਨੂੰ ਚੱਲੇਗਾ ਪਲਸ ਪੋਲੀਓ ਰਾਊਂਡ ਅਗਲੀ ਖ਼ਬਰ ਮੋਟਰ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24