20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.

Ad Position 21
No active advertisement
ਡਾ. ਨਿਰਮਲ ਓਸੇਪਚਨ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ। 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) ਪ੍ਰੋਗਰਾਮ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹੇ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ 1 ਜਨਵਰੀ 2027 ਨੂੰ ਆਧਾਰ ਮਿਤੀ ਮੰਨ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸੰਬੰਧਿਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਯੋਗ ਨਾਗਰਿਕ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਵਿਚ ਸਹਿਯੋਗ ਦੇਣ। ਡਾ. ਨਿਰਮਲ ਓਸੇਪਚਨ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਰੈਲੀ ਕੱਢਣ ਵਾਲੇ ਰਾਜਾ ਵੜਿੰਗ ਦੱਸਣ, ਕਾਂਗਰਸ ਦੇ ਰਾਜ ਵਿਚ ਲੋਕ ਇਨਸਾਫ਼ ਲਈ ਕਿਉਂ ਰੁਲਦੇ ਰਹੇ- ਭਰੋਵਾਲ, ਅਲਗੋਂ... ਅਗਲੀ ਖ਼ਬਰ 22, 23 ਤੇ 24 ਨਵੰਬਰ ਨੂੰ ਚੱਲੇਗਾ ਪਲਸ ਪੋਲੀਓ ਰਾਊਂਡ
Ad Position 24