20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਇਨਸਾਫ਼ ਰੈਲੀ ਕੱਢਣ ਵਾਲੇ ਰਾਜਾ ਵੜਿੰਗ ਦੱਸਣ, ਕਾਂਗਰਸ ਦੇ ਰਾਜ ਵਿਚ ਲੋਕ ਇਨਸਾਫ਼ ਲਈ ਕਿਉਂ ਰੁਲਦੇ ਰਹੇ- ਭਰੋਵਾਲ, ਅਲਗੋਂ ਕੋਠੀ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਅਤੇ ਦਲਬੀਰ ਸਿੰਘ ਅਲਗੋਂ ਕੋਠੀ ਨੇ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਵਲੋਂ ਇਨਸਾਫ਼ ਰੈਲੀਆਂ ਅਤੇ ਯਾਤਰਾਵਾਂ ਦੇ ਨਾਮ ’ਤੇ ਕੀਤੀ ਜਾ ਰਹੀ ਸਿਆਸਤ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਆਪਣੀ ਸਿਆਸੀ ਹੋਂਦ ਬਚਾਉਣ, ਆਪੋ-ਆਪਣੀਆਂ ਵਡਿਆਈਆਂ ਕਰਨ ਅਤੇ ਚੌਧਰ ਕਾਇਮ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਅਤੇ ਦਲਬੀਰ ਸਿੰਘ ਅਲਗੋਂ ਕੋਠੀ ਨੇ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਵਲੋਂ ਇਨਸਾਫ਼ ਰੈਲੀਆਂ ਅਤੇ ਯਾਤਰਾਵਾਂ ਦੇ ਨਾਮ ’ਤੇ ਕੀਤੀ ਜਾ ਰਹੀ ਸਿਆਸਤ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਆਪਣੀ ਸਿਆਸੀ ਹੋਂਦ ਬਚਾਉਣ, ਆਪੋ-ਆਪਣੀਆਂ ਵਡਿਆਈਆਂ ਕਰਨ ਅਤੇ ਚੌਧਰ ਕਾਇਮ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਰੋਵਾਲ ਤੇ ਅਲਗੋਂ ਕੋਠੀ ਨੇ ਕਿਹਾ ਕਿ ਇਨਸਾਫ਼ ਰੈਲੀ ਕੱਢਣ ਵਾਲੇ ਕਾਂਗਰਸੀ ਆਗੂ ਰਾਜਾ ਵੜਿੰਗ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਸਾਲ 2017 ਤੋਂ 2022 ਤੱਕ ਕਾਂਗਰਸ ਦੀ ਸਰਕਾਰ ਦੌਰਾਨ ਪੰਜਾਬ ਵਿਚ ਨਸ਼ਿਆਂ ਕਾਰਨ ਆਪਣੇ ਪੁੱਤਰ ਗੁਆਉਣ ਵਾਲੀਆਂ ਮਾਵਾਂ ਨੂੰ ਇਨਸਾਫ਼ ਕਿਉਂ ਨਹੀਂ ਮਿਲਿਆ। ਗੈਂਗਸਟਰਾਂ ਵਲੋਂ ਫਿਰੌਤੀਆਂ ਅਤੇ ਧਮਕੀਆਂ ਦੇ ਕੇ ਲੋਕਾਂ ਨੂੰ ਦਹਿਸ਼ਤ ਵਿਚ ਰੱਖਣ ਦੀਆਂ ਘਟਨਾਵਾਂ ’ਤੇ ਕਾਂਗਰਸ ਸਰਕਾਰ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਕਿਉਂ ਅਸਫਲ ਰਹੀ, ਉਸ ਸਮੇਂ ਅਨੇਕਾਂ ਪਰਿਵਾਰਾਂ ਦੇ ਘਰ ਉੱਜੜੇ, ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆਏ ਅਤੇ ਆਮ ਲੋਕ ਡਰ ਤੇ ਸਹਿਮ ਦੇ ਮਾਹੌਲ ਵਿਚ ਜੀਣ ਲਈ ਮਜ਼ਬੂਰ ਰਹੇ। ਭਰੋਵਾਲ ਅਤੇ ਅਲਗੋਂ ਕੋਠੀ ਨੇ ਕਿਹਾ ਕਿ ਕਾਂਗਰਸ ਆਗੂਆਂ ਨੂੰ ਅੱਜ ਇਨਸਾਫ਼ ਦੀ ਗੱਲ ਕਰਨ ਤੋਂ ਪਹਿਲਾਂ ਆਪਣੇ ਪੰਜ ਸਾਲਾਂ ਦੇ ਰਾਜ ਦਾ ਹਿਸਾਬ ਪੰਜਾਬ ਦੀ ਜਨਤਾ ਨੂੰ ਦੇਣਾ ਚਾਹੀਦਾ ਹੈ। ਜੇਕਰ ਕਾਂਗਰਸ ਆਪਣੇ ਰਾਜ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕੀ ਅਤੇ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਵਿਚ ਅਸਫਲ ਰਹੀ ਤਾਂ ਹੁਣ ਕਿਹੜਾ ਅਲਾਦੀਨ ਦਾ ਚਿਰਾਗ ਉਨ੍ਹਾਂ ਦੇ ਹੱਥ ਲੱਗ ਗਿਆ ਹੈ, ਜਿਸ ਨਾਲ ਉਹ ਪੰਜਾਬ ਦੀ ਕਾਇਆਕਲਪ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਦਾਅਵੇ ਕਰ ਰਹੇ ਹਨ। ਭਰੋਵਾਲ ਤੇ ਅਲਗੋਂ ਕੋਠੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਨਾਅਰਿਆਂ ਅਤੇ ਦਿਖਾਵੇ ਦੀਆਂ ਰੈਲੀਆਂ ਤੋਂ ਅੱਕ ਚੁੱਕੇ ਹਨ।ਪੰਜਾਬ ਵਿਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਖਾਤਮਾ ਕਰਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਅਤੇ ਇਨਸਾਫ਼ ਦੇਣ ਦੀ ਸਮਰੱਥਾ ਭਾਰਤੀ ਜਨਤਾ ਪਾਰਟੀ ਵਿਚ ਹੈ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਗੁਰਲਾਲ ਸਿੰਘ ਅਲਗੋਂ ਕੋਠੀ, ਰਣਜੀਤ ਸਿੰਘ, ਵਰਿੰਦਰਪਾਲ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸਮੂਹ ਸਟਾਫ਼ ਦੀ ਕਰਵਾਈ ਸਵੈ-ਗਣਨਾ ਅਗਲੀ ਖ਼ਬਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
Ad Position 24