ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸਮੂਹ ਸਟਾਫ਼ ਦੀ ਕਰਵਾਈ ਸਵੈ-ਗਣਨਾ
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਮਾਈ ਭਾਗੋ ਨਰਸਿੰਗ ਕਾਲਜ ਪਿੱਦੀ ਵਿਖੇ ਸਵੈ-ਗਣਨਾ ਨੂੰ ਲੈ ਕੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਨੇ ਨਰਸਿੰਗ ਵਿਦਿਆਰਥਣਾਂ ਨੂੰ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕੀਤਾ।
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਮਾਈ ਭਾਗੋ ਨਰਸਿੰਗ ਕਾਲਜ ਪਿੱਦੀ ਵਿਖੇ ਸਵੈ-ਗਣਨਾ ਨੂੰ ਲੈ ਕੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ ਨੇ ਨਰਸਿੰਗ ਵਿਦਿਆਰਥਣਾਂ ਨੂੰ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਾਲਜ ਦੇ ਸਮੂਹ ਸਟਾਫ ਦੀ ਸਵੈ-ਗਣਨਾ ਵੀ ਕਰਵਾਈ। ਇਸ ਤੋਂ ਪਹਿਲਾਂ ਕਾਲਜ ਪਹੁੰਚਣ ’ਤੇ ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਰਜਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੈ-ਗਣਨਾ ਦੇਸ਼ ਦੀ ਤਰੱਕੀ ਲਈ ਬਹੁਤ ਹੀ ਅਹਿਮ ਪ੍ਰਕਿਰਿਆ ਹੈ ਅਤੇ ਇਸ ਵਿਚ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਨਰਸਿੰਗ ਵਿਦਿਆਰਥਣਾਂ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹਨ, ਜੋ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ, ਇਸ ਲਈ ਉਹ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਨਾ ਸਿਰਫ਼ ਆਪਣੀ ਸਵੈ-ਗਣਨਾ ਖੁਦ ਕਰਨ, ਸਗੋਂ ਆਪਣੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਕੇ ਉਨ੍ਹਾਂ ਦੇ ਆਨਲਾਈਨ ਫਾਰਮ ਭਰਵਾਉਣ। ਉਨ੍ਹਾਂ ਨੇ ਸਵੈ-ਗਣਨਾ ਦਾ ਆਨਲਾਈਨ ਫਾਰਮ ਭਰਨ ਦੇ ਤਰੀਕੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਸਵੈ ਗਣਨਾ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ 30 ਨਵੰਬਰ ਤੱਕ ਇਸ ਕੰਮ ਨੂੰ ਸੌ ਫੀਸਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਾਲਜ ਦੇ ਸਟਾਫ ਅਤੇ ਵਿਦਿਆਰਥਣਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਹਰੇਕ ਸੰਸਥਾ ਇਸੇ ਤਰ੍ਹਾਂ ਅੱਗੇ ਆਵੇ, ਤਾਂ ਜ਼ਿਲ੍ਹਾ ਤਰਨ ਤਾਰਨ ਸਵੈ ਗਣਨਾ ਵਿਚ ਸੂਬੇ ਭਰ ’ਚ ਮੋਹਰੀ ਸਾਬਿਤ ਹੋਵੇਗਾ। ਇਸ ਮੌਕੇ ਵਿਦਿਆਰਥਣਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨਗੀਆਂ। ਇਸ ਮੌਕੇ ਪ੍ਰੇਮ ਸਿੰਘ ਅਤੇ ਬੀਰਇੰਦਰ ਸਿੰਘ ਲਹਿਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।