ਥਾਣੇ ਦੀ ਚਾਰਦੀਵਾਰੀ ਨਾਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਦੂਜੇ ਦਿਨ ਵੀ ਕਾਰਵਾਈ ਜਾਰੀ
ਝਬਾਲ, 20 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲੀਸ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਪੁਲੀਸ ਪ੍ਰਸ਼ਾਸਨ ਵਲੋਂ ਥਾਣੇ ਦੀ ਸੁਰੱਖਿਆ ਅਤੇ ਸੜਕੀ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਕਬਜ਼ਾਧਾਰੀਆਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ।
ਰ
ਰੋਸ ਪ੍ਰਦਰਸ਼ਨ ਕਰਦੇ ਕਬਜ਼ਾਧਾਰੀ।
21-11-2026
ਝਬਾਲ, 20 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਰੇਹੜੀ-ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੁਲੀਸ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਲਗਾਤਾਰ ਦੂਜੇ ਦਿਨ ਵੀ ਜਾਰੀ ਰਹੀ। ਪੁਲੀਸ ਪ੍ਰਸ਼ਾਸਨ ਵਲੋਂ ਥਾਣੇ ਦੀ ਸੁਰੱਖਿਆ ਅਤੇ ਸੜਕੀ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਕਬਜ਼ਾਧਾਰੀਆਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਥਾਣਾ ਝਬਾਲ ਦੀ ਚਾਰਦੀਵਾਰੀ ਦੇ ਨਾਲ ਕਾਫ਼ੀ ਸਮੇਂ ਤੋਂ ਰੇਹੜੀਆਂ ਅਤੇ ਫੜ੍ਹੀਆਂ ਲਗਾ ਕੇ ਕੁਝ ਲੋਕਾਂ ਵਲੋਂ ਕਬਜ਼ੇ ਕੀਤੇ ਹੋਏ ਸਨ। ਜਿਸ ਕਾਰਨ ਥਾਣੇ ਦੇ ਆਲੇ-ਦੁਆਲੇ ਦੀ ਜਗ੍ਹਾ ਪ੍ਰਭਾਵਿਤ ਹੋਣ ਦੇ ਨਾਲ-ਨਾਲ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਵੀ ਸਮੱਸਿਆਵਾਂ ਪੈਦਾ ਹੋ ਰਹੀਆਂ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਪਹਿਲਾਂ ਵੀ ਕਬਜ਼ੇ ਹਟਵਾਉਣ ਦੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਕਬਜ਼ਾਧਾਰੀਆਂ ਵਲੋਂ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਬਜ਼ਾਧਾਰੀਆਂ ਨੇ ਕਾਰਵਾਈ ਦਾ ਵਿਰੋਧ ਕਰਦਿਆਂ ਥਾਣੇ ਦੇ ਬਾਹਰ ਇਕੱਠੇ ਹੋ ਕੇ ਰੋਸ ਜਤਾਇਆ। ਪਰ ਕਬਜ਼ਾਧਾਰੀਆਂ ਦਾ ਇਹ ਰੋਸ ਪ੍ਰਦਰਸ਼ਨ ਵਿਆਰਥ ਹੀ ਰਿਹਾ। ਪੁਲਿਸ ਪ੍ਰਸ਼ਾਸਨ ਵਲੋਂ ਰੋਸ ਪ੍ਰਦਰਸ਼ਨ ਦੇ ਬਾਵਜੂਦ ਕਾਰਵਾਈ ਨੂੰ ਰੋਕਿਆ ਨਹੀਂ ਗਿਆ ਅਤੇ ਚਾਰਦੀਵਾਰੀ ਨਾਲੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਜਾਰੀ ਰੱਖਿਆ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਦੀ ਇਹ ਮੁਹਿੰਮ ਕਿੰਨੀ ਕੁ ਸਫ਼ਲ ਰਹਿੰਦੀ ਹੈ ਅਤੇ ਥਾਣੇ ਦੀ ਚਾਰਦੀਵਾਰੀ ਦੇ ਨਾਲ ਮੁੜ ਕਬਜ਼ੇ ਹੋਣ ਤੋਂ ਰੋਕਣ ਲਈ ਕਿਹੋ ਜਿਹੇ ਪੱਕੇ ਪ੍ਰਬੰਧ ਕੀਤੇ ਜਾਂਦੇ ਹਨ।