22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਜਥੇਦਾਰ ਪੂਰਨ ਸਿੰਘ ਖਿਲਚੀਆਂ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਪੂਰਨ ਸਿੰਘ ਖਿਲਚੀਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਜਥੇਦਾਰ ਪੂਰਨ ਸਿੰਘ ਖਿਲਚੀਆਂ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਬਿਤਾਏ ਸਨ।

Ad Position 21
No active advertisement
ਅਜੀਤ ਡੈਸਕ 22-11-2026
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਪੂਰਨ ਸਿੰਘ ਖਿਲਚੀਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਜਥੇਦਾਰ ਪੂਰਨ ਸਿੰਘ ਖਿਲਚੀਆਂ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਬਿਤਾਏ ਸਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਇਸੇ ਡੂੰਘੀ ਆਸ ਅਤੇ ਭਾਵਨਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ। ਜਥੇਦਾਰ ਪੂਰਨ ਸਿੰਘ ਖਿਲਚੀਆਂ ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਸਿੱਖ ਸੰਗਤਾਂ ਦੀ ਇਸ ਚਿਰੋਕਣੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ । ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਬਿੱਲੂ ਧੂਲ਼ਕਾ ਸਰਕਲ ਪ੍ਰਧਾਨ, ਅਜਮਿੰਦਰ ਸਿੰਘ ਸਾਹਬਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਬਲਵਿੰਦਰ ਸਿੰਘ ਜਸਪਾਲ, ਤਰਸੇਮ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਵੀਸ਼ਰ ਭਾਈ ਜੋਗਾ ਸਿੰਘ ਜੋਗੀ ਦੀ 9ਵੀਂ ਬਰਸੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ਦੇ ਹੱਕ ’ਚ ਝੁੱਲ ਰਹੀ ਹਨੇਰੀ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ-ਬਿਕਰਮ ਮਜੀਠੀਆ
Ad Position 24