21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਕੀਤਾ ਰਸਮੀਂ ਉਦਘਾਟਨ

ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਜੀ. ਟੀ.

Ad Position 21
No active advertisement
ਅਜੀਤ ਡੈਸਕ 22-11-2026
ਬਾਬਾ ਬਕਾਲਾ ਸਾਹਿਬ, 21 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਜੀ.ਟੀ.ਬੀ. ਹਾਕੀ ਸੁਸਾਇਟੀ ਅਤੇ ਫਰੈਂਡਜ਼ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਵਲੋਂ ਕਰਵਾਏ ਜਾ ਰਹੇ, ਤਿੰਨ ਰੋਜ਼ਾ ਸਾਲਾਨਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ (ਅੰਡਰ 14-16) ਦੇ ਦੂਸਰੇ ਦਿਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਰਸਮੀਂ ਤੌਰ ’ਤੇ ਉਦਘਾਟਨ ਕੀਤਾ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ । ਇਸ ਮੌਕੇ ਗੁਰਮੀਤ ਸਿੰਘ ਭੁੱਲਰ ਯੂ.ਐਸ.ਏ. ਅਤੇ ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ ਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਦੱਸਿਆ ਕਿ 22 ਨਵੰਬਰ ਨੂੰ ਫਾਈਨਲ ਮੈਚਾਂ ਦੌਰਾਨ ਹਾਕੀ ਦੇ ਨਾਮਵਰ ਖਿਡਾਰੀ ਬਤੌਰ ਮੁੱਖ ਮਹਿਮਾਨ ਪੁੱਜਣਗੇ ਅਤੇ ਨੰਨ੍ਹੇ ਮੁੰਨੇ ਹਾਕੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨਗੇ। ਇਸ ਮੌਕੇ ਬਾਬਾ ਸੁੱਖਾ ਸਿੰਘ ਤਰਨਾ ਦਲ ਵਾਲੇ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਰਾਗੀ ਭਾਈ ਬਲਵਿੰਦਰ ਸਿੰਘ ਕੰਵਲ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਪਿਆਰਾ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੋਪੀ ਬੁਤਾਲਾ, ਕੋਚ ਮਲਕੀਤ ਸਿੰਘ, ਦਿਲਬਾਗ ਸਿੰਘ, ਕੌਂਸਲਰ ਸੁਖਚੈਨ ਸਿੰਘ, ਨਰਿੰਦਰ ਸਿੰਘ ਫੌਜੀ, ਤੇਜੀ ਹੋਲਕੀਪਰ, ਸੁਖਵਿੰਦਰ ਸਿੰਘ ਬਿੱਟਾ, ਇੰਸਪੈਕਟਰ ਕੁਲਵੰਤ ਸਿੰਘ, ਡਾ: ਕੁਲਵੰਤ ਸਿੰਘ ਬਾਠ, ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਨੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲਿਆ ਅਗਲੀ ਖ਼ਬਰ ਪਿੰਡ ਦੇ ਵਿਕਾਸ ਕੰਮ ਜੰਗੀ ਪੱਧਰ ’ਤੇ ਕਰਾਵਾਂਗਾ- ਰਾਜ ਕੁਮਾਰ ਲੁੱਧੜ
Ad Position 24