21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ‘ਰੰਗ-ਤਰੰਗ’ ਸਮਾਗਮ ਧੂਮਧਾਮ ਨਾਲ ਮਨਾਇਆ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ‘ਰੰਗ-ਤਰੰਗ’ ਸਮਾਗਮ ਬੜੇ ਉਤਸ਼ਾਹ ਅਤੇ ਉਤਸ਼ਾਹਪੂਰਵਕ ਮਾਹੌਲ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ‘ਰੰਗ-ਤਰੰਗ’ ਸਮਾਗਮ ਬੜੇ ਉਤਸ਼ਾਹ ਅਤੇ ਉਤਸ਼ਾਹਪੂਰਵਕ ਮਾਹੌਲ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸਮਾਗਮ ਦੌਰਾਨ ਬੱਚਿਆਂ ਲਈ ਕੁਇਜ਼ ਪ੍ਰਤੀਯੋਗਿਤਾ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 8 ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਨੂੰ ਹੋਰ ਵੀ ਰੰਗਾਰੰਗ ਬਣਾਉਂਦਿਆਂ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਪਿੰਡ ਦੇ ਸਰਪੰਚ ਸ. ਜਸਪਾਲ ਸਿੰਘ ਛੀਨਾ, ਕਮਿਊਨਿਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਅਜਿਹੇ ਸਮਾਗਮਾਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਦੱਸਿਆ। ਇਸ ਮੌਕੇ ਸਕੂਲ ਦੇ ਕਲੱਸਟਰ ਕੋਆਰਡੀਨੇਟਰ ਸ. ਰਮਨੀਕ ਸਿੰਘ, ਟ੍ਰੇਨਰ ਸੁਖਜਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਸੁਖਬੀਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਗਗਨਦੀਪ ਕੌਰ, ਰਾਕੇਸ਼ ਮਸੀਹ ਅਤੇ ਲਵਪ੍ਰੀਤ ਪਰਿੰਜਾ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਰਾਜ ਪੱਧਰੀ ਖੇਡਾਂ ਵਿਚ ਭਾਗ ਲੈਣ ਲਈ ਸੰਗਰੂਰ ਗਏ ਵਿਦਿਆਰਥੀਆਂ ਨੂੰ ਵੀ ਧਿਆਨ ਵਿਚ ਰੱਖਦਿਆਂ ਸਕੂਲ ਦੇ ਸਮੂਹ ਬੱਚਿਆਂ ਨੂੰ ਗਿਫ਼ਟ ਅਤੇ ਰਿਫਰੈਸ਼ਮੈਂਟ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਤੇ ਕੀਤੇ ਕੰਮ ਮੁੜ ਸਰਕਾਰ ਬਣਾਉਣ ਲਈ ਸਹਾਈ ਹੋਣਗੇ- ਬਲਹਾਰ ਜੇਠੂਵਾਲ ਅਗਲੀ ਖ਼ਬਰ ਅਜਨਾਲਾ ਸ਼ਹਿਰ ਵਿਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਬਣੀ ਲੋਕਾਂ ਲਈ ਵੱਡੀ ਸਿਰਦਰਦੀ, ਕਈ ਸਾਲਾਂ ਤੋਂ ਨਹੀਂ ਨਿਕਲਿਆ ਕੋਈ ਹੱਲ
Ad Position 24