ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਪੱਟੀ, 22 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਐਤਵਾਰ ਨੂੰ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲਗਾਏ ਗਏ ਵਿਸ਼ੇਸ਼ ਬੂਥਾਂ ’ਤੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਐਸ.
ਪ
ਪੱਟੀ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪਿਲਾਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ। ਤਸਵੀਰ: ਖਹਿਰਾ
23-11-2026
ਪੱਟੀ, 22 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਐਤਵਾਰ ਨੂੰ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲਗਾਏ ਗਏ ਵਿਸ਼ੇਸ਼ ਬੂਥਾਂ ’ਤੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਐਸ.ਐਮ.ਓ. ਡਾ. ਆਸ਼ੀਸ਼ ਗੁਪਤਾ ਦੀ ਅਗਵਾਈ ਹੇਠ ਚਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਧਿਕਾਰੀ ਪੱਟੀ ਹਰਲੀਨ ਕੌਰ ਨੇ ਦੱਸਿਆ ਕਿ ਪੱਟੀ ਖੇਤਰ ਵਿਚ ਕੁੱਲ 7506 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਦਕਿ ਮੁਹਿੰਮ ਦੇ ਪਹਿਲੇ ਦਿਨ 4200 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੰਤਵ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਵਾਰਡਾਂ ਵਿਚ ਵਿਸ਼ੇਸ਼ ਬੂਥ ਸਥਾਪਤ ਕਰਕੇ ਬੱਚਿਆਂ ਨੂੰ ਪੋਲੀਓ ਰੋਕੂ ਖੁਰਾਕ ਪਿਲਾਈ ਜਾ ਰਹੀ ਹੈ। ਇਸ ਮੌਕੇ ਡਾ. ਪੰਕਜ ਕੁਮਾਰ, ਡਾ. ਜਸਪ੍ਰੀਤ ਸਿੰਘ, ਡਾ. ਗੁਰਸਿਮਰਨ ਸਿੰਘ, ਪੂਨਮ ਸ਼ਰਮਾ, ਡਿੰਪਲ ਅਤੇ ਅਮਨਪ੍ਰੀਤ ਸਮੇਤ ਸਿਹਤ ਵਿਭਾਗ ਦੀ ਟੀਮ ਦੇ ਹੋਰ ਮੈਂਬਰ ਮੌਜੂਦ ਸਨ। ਸਿਹਤ ਵਿਭਾਗ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਖੁਰਾਕ ਤੋਂ ਵਾਂਝਾ ਨਾ ਰਹੇ ।