23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੋਹਲਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਚੋਹਲਾ ਸਾਹਿਬ, 23 ਨਵੰਬਰ (ਬਲਵਿੰਦਰ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਅਤੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।

Ad Position 21
No active advertisement
ਅਜੀਤ ਡੈਸਕ 24-11-2026
ਚੋਹਲਾ ਸਾਹਿਬ, 23 ਨਵੰਬਰ (ਬਲਵਿੰਦਰ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਅਤੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਵਿਚ ਪਿੰਡ ਚੋਹਲਾ ਸਾਹਿਬ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਆਪਣੇ ਸੁੰਦਰ ਬੈਂਡਾਂ ਅਤੇ ਰਵਾਇਤੀ ਪਹਿਰਾਵਿਆਂ ਰਾਹੀਂ ਨਗਰ ਕੀਰਤਨ ਦੀ ਸ਼ੋਭਾ ਨੂੰ ਚਾਰ ਚੰਨ ਲਗਾਏ ਗਏ। ਪੂਰੇ ਦਿਨ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਪਰਗਟ ਸਿੰਘ ਲੂਆਂ ਜੀ ਵਾਲੇ, ਪਹਿਲਵਾਨ ਮਨਮੋਹਨ ਸਿੰਘ, ਸਰਪੰਚ ਕੇਵਲ ਚੋਹਲਾ, ਅਮਰ ਸਿੰਘ ਭਰੋਵਾਲ, ਰਾਏ ਦਵਿੰਦਰ ਸਿੰਘ ਸਾਬਕਾ ਸਰਪੰਚ, ਜਥੇਦਾਰ ਬਲਕਾਰ ਸਿੰਘ ਹੈੱਡ ਗ੍ਰੰਥੀ, ਗਿਆਨੀ ਗੁਰਮੁਖ ਸਿੰਘ, ਮੈਨੇਜਰ ,ਭਾਈ ਹਰਜੀਤ ਸਿੰਘ ਕਥਾਵਾਚਕ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਭਾਈ ਰਮਜੀਤ ਸਿੰਘ,ਭੁਪਿੰਦਰ ਸਿੰਘ, ਜਤਿੰਦਰ ਸਿੰਘ ਪਿੰਕਾ, ਤਰਲੋਚਨ ਸਿੰਘ ਡੀ.ਆਰ, ਲੱਖਾ ਸਿੰਘ ਬੰਬੇ ਵਾਲੇ, ਪ੍ਰੋ.ਹਿੰਮਤ ਸਿੰਘ, ਗੁਰਪਾਲ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਰਣਜੀਤ ਸਿੰਘ ਅਤੇ ਰਾਗੀ ਜਥੇ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਵਾਸਤੇ ਆਪਣੀ ਖੇਤਰੀ ਪਾਰਟੀ ਦੀ ਚੋਣ ਕਰੋ - ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਅਜਮੇਰ ਜ਼ਿਲ੍ਹੇ ’ਚ ਪੁਸ਼ਕਰ ਮੇਲੇ ਦੌਰਾਨ ਦੁਕਾਨਾਂ ਤੇ ਝੂਲਿਆਂ ਨਾਲ ਸਜੇ ਮੇਲਾ ਮੈਦਾਨ ’ਚ ਵੱਡੀ ਗਿਣਤੀ ’ਚ ਪਹੁੰਚ ਰਹੇ ਲ...
Ad Position 24