ਬੀ.ਐੱਸ.ਐਫ. ਵਲੋਂ ਹੈਰੋਇਨ ਅਫੀਮ ਅਤੇ ਪਿਸਟਲ ਬਰਾਮਦ
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਬੀ. ਐੱਸ.
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਬੀ.ਐੱਸ.ਐਫ ਵਲੋਂ 4 ਕਿਲੋ 34 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਹੱਦੀ ਖੇਤਰ ਖਾਲੜਾ ਵਿਖੇ ਵੀ ਬੀ.ਐੱਸ.ਐੱਫ. ਵਲੋਂ 4 ਕਿਲੋ 964 ਗ੍ਰਾਮ ਅਫੀਮ ਕੀਤੀ ਅਤੇ ਇਕ ਪਿਸਟਲ ਵੀ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਦੇ ਕੰਪਨੀ ਕਮਾਂਡਰ ਬੀ.ਪੀ.ਓ. ਰਾਜਾਤਾਲ ਵਲੋਂ ਸੂਚਨਾ ਦਿੱਤੀ ਕਿ ਬੀ.ਐੱਸ.ਐੱਫ. ਕਰਮਚਾਰੀਆਂ ਵਲੋਂ 4 ਕਿਲੋ 34 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਤਾਂ ਤੁਰੰਤ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਹੈਰੋਇਨ ਨੂੰ ਆਪਣੇ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਜਗਰੂਪ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਮਾੜੀਕ ੰਬੋਕੇ ਵਿਖੇ ਡਰੋਨ ਦੁਆਰਾ ਡਰੋਪਿੰਗ ਹੋਈ ਹੈ ਤਾਂ ਤੁਰੰਤ ਉਨ੍ਹਾਂ ਇਸਦੀ ਸੂਚਨਾ ਬੀ.ਐੱਸ.ਐਫ ਅਧਿਕਾਰੀਆਂ ਦਿੱਤੀ ਅਤੇ ਮੌਕੇ ’ਤੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਦੱਸੀ ਹੋਈ ਜਗ੍ਹਾ ’ਤੇ ਸਰਚ ਦੌਰਾਨ ਨਿਸ਼ਾਨ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮਾੜੀ ਕੰਬੋਕੇ ਦੀ ਜਮੀਨ ਜੋ ਕਿ ਉਸਨੇ ਠੇਕੇ ’ਤੇ ਲੈ ਕੇ ਕਣਕ ਬੀਜੀ ਹੋਈ ਹੈ, ਵਿਚੋਂ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਕੀਤਾ, ਜਿਸ ਵਿਚੋਂ 4 ਕਿਲੋ 964 ਗ੍ਰਾਮ ਅਫੀਮ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੂੰ ਬੀ.ਐੱਸ.ਐਫ. 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜ ਕੁਮਾਰ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਟੀਮ ਨੂੰ ਸਰਚ ਦੌਰਾਨ ਇਕ ਪੀਲੇ ਰੰਗ ਦਾ ਪੈਕੇਟ ਮਿਲਿਆ ਹੈ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਪੈਕੇਟ ਨੂੰ ਜਦੋਂ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਬਰਾਮਦ ਹੋਇਆ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਥਾਣਿਆਂ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।