23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਿਪਟੀ ਡੀ.ਈ.ਓ. ਰਜਿੰਦਰ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)–ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਰਜਿੰਦਰ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿੱਚ ਚੱਲ ਰਹੀਆਂ ਸਿੱਖਿਆ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਿਡ-ਡੇ-ਮੀਲ ਦੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

Ad Position 21
No active advertisement
ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਵਿੱਚ ਅੱਖਰਾਂ ਦੀ ਸਹੀ ਬਣਤਰ ਦੀ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ। ਤਸਵੀਰ–ਲਵਲੀ 24-11-2026
ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)–ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਰਜਿੰਦਰ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ (ਲੜਕੀਆਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿੱਚ ਚੱਲ ਰਹੀਆਂ ਸਿੱਖਿਆ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਮਿਡ-ਡੇ-ਮੀਲ ਦੇ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਦੌਰੇ ਦੌਰਾਨ ਰਜਿੰਦਰ ਕੌਰ ਨੇ ਮਿਡ ਡੇ ਮੀਲ ਦੀ ਗੁਣਵੱਤਾ, ਖਾਣਾ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਖਾਣਾ ਪਰੋਸਣ ਸਮੇਂ ਵਰਤੀ ਜਾਂਦੀ ਸਫ਼ਾਈ ਦਾ ਨਿਰੀਖਣ ਕੀਤਾ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਚਨ ਸ਼ੈੱਡ ਦੀ ਸਫ਼ਾਈ ਅਤੇ ਸੁਚੱਜੇ ਰੱਖ-ਰਖਾਅ ਦੇ ਨਾਲ-ਨਾਲ ਕਿਚਨ ਗਾਰਡਨ ਨੂੰ ਵੀ ਵਿਸ਼ੇਸ਼ ਤੌਰ ’ਤੇ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲਾਂ ਦੇ ਆਲੇ-ਦੁਆਲੇ ਦੀ ਸਫ਼ਾਈ, ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਸਾਫ਼-ਸੁਥਰੇ ਵਾਤਾਵਰਨ ਨੂੰ ਬਣਾਈ ਰੱਖਣ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਨੂੰ ਸਿੱਖਿਆ ਵਿਭਾਗ ਵਲੋਂ ਜਾਰੀ ਸਫ਼ਾਈ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਖਾਣਾ ਬਣਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਦੀ ਸਫ਼ਾਈ, ਰਸੋਈ ਦੇ ਭਾਂਡਿਆਂ ਦੀ ਸਾਫ਼-ਸਫ਼ਾਈ, ਭੋਜਨ ਨੂੰ ਢੱਕ ਕੇ ਰੱਖਣ ਅਤੇ ਨਿੱਜੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲੀ ਲੜਕੀਆਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਲਿਖਣ ਦੇ ਗੁਰ ਸਿਖਾਏ ਅਤੇ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਦੀ ਤਿਆਰੀ ਸਬੰਧੀ ਵੀ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਇਕ ਮਹੱਤਵਪੂਰਨ ਮੌਕਾ ਹੈ। ਇਸ ਲਈ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਵਿਸ਼ੇਸ਼ ਅਤੇ ਯੋਜਨਾਬੱਧ ਤਿਆਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਿਯਮਤ ਅਭਿਆਸ, ਮੌਕ ਟੈਸਟ ਅਤੇ ਵਿਸ਼ੇ ਅਨੁਸਾਰ ਮਾਰਗ ਦਰਸ਼ਨ ਦੇ ਕੇ ਪ੍ਰੀਖਿਆ ਲਈ ਆਤਮ-ਵਿਸ਼ਵਾਸ ਨਾਲ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ਼ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਸੈਕੰਡਰੀ ਅਤੇ ਪ੍ਰੇਮ ਸਿੰਘ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਪ੍ਰਾਇਮਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਲਈ ਪੱਟੀ ਦੇ ਵੱਖ-ਵੱਖ ਬੂਥਾਂ ’ਤੇ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰ...
Ad Position 24