ਸਤਲੁਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਮਾਰਕੀਟ ਮੇਲਾ ਲਗਾਇਆ
ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਵਪਾਰਕ ਹੁਨਰ ਤੇ ਉਦਮੀ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਰਕੀਟ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ, ਖੇਡਾਂ, ਮਨੋਰੰਜਨ ਅਤੇ ਆਰਟ ਐਂਡ ਕਰਾਫਟ ਨਾਲ ਸਬੰਧਤ ਸਟਾਲ ਲਗਾਏ।
ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਵਪਾਰਕ ਹੁਨਰ ਤੇ ਉਦਮੀ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਰਕੀਟ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੇ ਖਾਣ-ਪੀਣ, ਖੇਡਾਂ, ਮਨੋਰੰਜਨ ਅਤੇ ਆਰਟ ਐਂਡ ਕਰਾਫਟ ਨਾਲ ਸਬੰਧਤ ਸਟਾਲ ਲਗਾਏ। ਮੇਲੇ ਦੌਰਾਨ ਵਿਦਿਆਰਥੀਆਂ ਨੇ ਖ਼ੁਦ ਦੁਕਾਨਦਾਰਾਂ ਦੀ ਭੂਮਿਕਾ ਨਿਭਾਉਂਦਿਆਂ ਗਾਹਕਾਂ ਨਾਲ ਗੱਲਬਾਤ ਕਰਨ, ਵਸਤੂਆਂ ਦੀ ਕੀਮਤ ਤੈਅ ਕਰਨ ਅਤੇ ਪੈਸਿਆਂ ਦੇ ਲੈਣ-ਦੇਣ ਵਰਗੇ ਵਿਹਾਰਕ ਤਜਰਬੇ ਹਾਸਲ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਵਪਾਰਕ ਖੇਤਰ ਦੀਆਂ ਮੁੱਢਲੀਆਂ ਜਾਣਕਾਰੀਆਂ ਦੇ ਨਾਲ-ਨਾਲ ਆਤਮ-ਵਿਸ਼ਵਾਸ, ਟੀਮ ਵਰਕ ਅਤੇ ਸੰਚਾਰ ਕਲਾ ਦੇ ਗੁਣ ਸਿੱਖਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਬੀਰ ਸਿੰਘ ਅਤੇ ਹਰਨੂਰ ਸਿੰਘ, ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਮੈਡਮ ਦਲਬੀਰ ਕੌਰ ਅਤੇ ਡੀ.ਪੀ.ਏ. ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜੀਵਨ ਦੀਆਂ ਮਹੱਤਵਪੂਰਨ ਸਿੱਖਿਆਵਾਂ ਵੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ ਅਤੇ ਭਵਿੱਖ ਵਿਚ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਇਹ ਮਾਰਕਿਟ ਮੇਲਾ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਯਾਦਗਾਰੀ ਅਨੁਭਵ ਸਾਬਿਤ ਹੋਇਆ।