ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੱਟੀ ਵਿਖੇ ਸੱਤਪਾਲ ਪੁੱਤਰ ਤਿਲਕ ਰਾਜ ਵਾਸੀ ਕਾਲੇਕੇ ਹਿਥਾੜ ਹਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਮੱਲਾਂਵਾਲਾ ਤੋਂ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦਾ ਭਰਾ ਰਾਜ ਕੁਮਾਰ ਸਮੇਤ ਆਪਣੀ ਪਤਨੀ ਸੋਨੀਆ ਨਾਲ ਪਿੰਡ ਕਾਲੇ ਹਿਥਾੜ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੱਟੀ ਵਿਖੇ ਸੱਤਪਾਲ ਪੁੱਤਰ ਤਿਲਕ ਰਾਜ ਵਾਸੀ ਕਾਲੇਕੇ ਹਿਥਾੜ ਹਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਮੱਲਾਂਵਾਲਾ ਤੋਂ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦਾ ਭਰਾ ਰਾਜ ਕੁਮਾਰ ਸਮੇਤ ਆਪਣੀ ਪਤਨੀ ਸੋਨੀਆ ਨਾਲ ਪਿੰਡ ਕਾਲੇ ਹਿਥਾੜ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 05 ਏ. 6578 ’ਤੇ ਸਵਾਰ ਹੋ ਕੇ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਏ ਹੋਈ ਸੀ ਤਾਂ ਉਸਦਾ ਭਰਾ ਰਾਜ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਡਾ ਘਰਿਆਲਾ ਬਾਜ਼ਾਰ ਵਿਚ ਮੰਦਰ ਲਈ ਕੁਝ ਖ੍ਰੀਦਣ ਲਈ ਲਈ ਗਿਆ ਅਤੇ ਜਦ ਵਾਪਸ ਆ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਭਰਾ ਦੇ ਗੰਭੀਰ ਸੱਟਾਂ ਲੱਗ ਗਈਆਂ, ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।