24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੂਬੇ ਦੇ ਚੰਗੇ ਭਵਿੱਖ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਕਾਲੀ-ਭਾਜਪਾ ਗੱਠਜੋੜ ਜ਼ਰੂਰੀ - ਔਲਖ, ਲਾਹੋਰੀਆ

ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਰਨਲ ਕੌਸਲ ਦੇ ਮੈਂਬਰ ਕੁਲਦੀਪ ਸਿੰਘ ਲਾਹੋਰੀਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿਚ ਰੱਖ ਕੇ ਬਣਨ ਵਾਲੀਆਂ ਸਾਂਝਾ ਸੂਬੇ ਲਈ ਅਹਿਮ ਸਾਬਿਤ ਹੁੰਦੀਆਂ ਹਨ। ਇਹ ਗਠਜੋੜ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗਾ।

Ad Position 21
No active advertisement
ਅਜੀਤ ਡੈਸਕ 25-11-2026
ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਰਨਲ ਕੌਸਲ ਦੇ ਮੈਂਬਰ ਕੁਲਦੀਪ ਸਿੰਘ ਲਾਹੋਰੀਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ, ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿਚ ਰੱਖ ਕੇ ਬਣਨ ਵਾਲੀਆਂ ਸਾਂਝਾ ਸੂਬੇ ਲਈ ਅਹਿਮ ਸਾਬਿਤ ਹੁੰਦੀਆਂ ਹਨ। ਇਹ ਗਠਜੋੜ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗਾ। ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੇ ਸਾਝੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਕਈ ਕੰਮਾਂ ਲਈ ਜਾਣਿਆ ਜਾਂਦਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਨੇ ਪਹਿਲਾਂ ਵੀ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਇਆ ਅਤੇ ਪੰਜਾਬ ਤੇ ਕੇਂਦਰ ਵਿਚਾਲੇ ਇਕ ਮਜ਼ਬੂਤ ਤਾਲਮੇਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ। ਪੰਜਾਬ ਨੂੰ ਅੱਜ ਅਜਿਹੀ ਸਿਆਸੀ ਦਿਸ਼ਾ ਅਤੇ ਮਜ਼ਬੂਤ ਤਾਲਮੇਲ ਦੀ ਲੋੜ ਹੈ, ਜਿਸ ਰਾਹੀਂ ਸੂਬੇ ਦੇ ਮੁੱਦੇ ਕੇਂਦਰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣ। ਭਾਜਪਾ ਨਾਲ ਸਾਂਝ ਕੇਂਦਰ ਤੱਕ ਪੰਜਾਬ ਦੀ ਪਹੁੰਚ ਅਤੇ ਸੰਪਰਕ ਨੂੰ ਹੋਰ ਮਜ਼ਬੂਤ ਕਰਦੀ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਵਿਕਾਸ, ਨਵੇਂ ਪ੍ਰੋਜੈਕਟਾਂ ਅਤੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ਵਿਚ ਲਾਭ ਮਿਲ ਸਕਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ, ਪੰਜਾਬੀਆਂ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ। ਇਸ ਮੌਕੇ ਸਰਪੰਚ ਗੁਰਲਾਭ ਸਿੰਘ, ਸੁਖਬੀਰ ਸਿੰਘ ਲੋਧੀ, ਗਿਆਨੀ ਰਣਜੀਤ ਸਿੰਘ, ਚੇਅ. ਗੁਰਨਾਮ ਸਿੰਘ ਲਾਡੀ, ਮੈਂਬਰ ਗੁਰਸੇਵਕ ਸਿੰਘ, ਹਰਭਜਨ ਸਿੰਘ ਰਠੋਰ, ਨੰਬਰਦਾਰ ਅਮਰਜੀਤ ਸਿੰਘ, ਡਾ. ਮੱਸਾ ਸਿੰਘ, ਠੇਕੇਦਾਰ ਹਰਜੀਤ ਸਿੰਘ, ਬਲਕਾਰ ਸਿੰਘ ਬਾਰਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਦੇ ਚੋਣ ਕਮੇਟੀ ਦੇ ਮੈਂਬਰ ਬਣਨ ’ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Ad Position 24