24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਗੁਰਦੁਆਰਾ ਸਾਹਿਬ ਨਤਮਸਤਕ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਗਿਆ ਅਤੇ ਪਵਿੱਤਰ ਸਰੋਵਰ ਵਿਚ ਇਨਸ਼ਾਨ ਕੀਤਾ ਗਿਆ।

Ad Position 21
No active advertisement
ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਮਨਾਏ ਗੁਰਪੁਰਬ ਦਾ ਦ੍ਰਿਸ਼। ਤਸਵੀਰ–ਬਲਵਿੰਦਰ ਸਿੰਘ ਗੁਰੂ ਕੇ ਲੰਗਰ ਤਿਆਰ ਕਰਦੀਆਂ ਹੋਈਆਂ ਸੰਗਤਾਂ। ਤਸਵੀਰ–ਲਵਲੀ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਗਿਆ ਅਤੇ ਪਵਿੱਤਰ ਸਰੋਵਰ ਵਿਚ ਇਨਸ਼ਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਨੂੰ ਫੁੱਲਾਂ ਅਤੇ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ, ਜੋ ਕਿ ਇਕ ਅਦੁੱਤ ਦ੍ਰਿਸ਼ ਪੇਸ਼ ਕਰ ਰਿਹਾ ਸੀ। ਸਮਾਗਮ ਦੌਰਾਨ ਮੰਜੀ ਹਾਲ ਕਥਾ ਅਸਥਾਨ ਵਿਖੇ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਲੰਗਰ ਹਾਲ ਵਿਖੇ ਵੱਖ-ਵੱਖ ਪਦਾਰਥਾਂ ਦੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਗਏ। ਸ਼ਾਮ ਸਮੇਂ ਸੰਗਤਾਂ ਵਲੋਂ ਦੀਪਮਾਲਾ ਕੀਤੀ ਅਤੇ ਆਤਿਸ਼ਬਾਜੀ ਚਲਾਈ ਗਈ। ਪ੍ਰਕਾਸ਼ ਪੁਰਬ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਗੁਰੂ ਕੇ ਲੰਗਰ ਲਗਾਏ ਹੋਏ ਸਨ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵਲੋ ਆਪਣੀਆ ਡਿਊਟੀਆ ਬਾਖੂਬੀ ਨਿਭਾਈਆ ਗਈਆ। ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਪ੍ਰਕਾਸ਼ ਪੁਰਬ ਮਨਾਇਆ ਚੋਹਲਾ ਸਾਹਿਬ, (ਬਲਵਿੰਦਰ ਸਿੰਘ)–ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਆਰੰਭਤਾ ਸਮੇਂ ਜਪੁਜੀ ਸਾਹਿਬ, ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਕੀਰਤਨ ਅਤੇ ਆਨੰਦ ਸਾਹਿਬ ਦੀਆਂ ਪੰਜ ਪੌੜੀਆਂ ਦਾ ਪਾਠ ਕੀਤਾ ਗਿਆ। ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਉਪਰੰਤ ਦੇਗ ਵਰਤਾਈ ਗਈ। ਸ਼ਿਪਸ ਇੰਸਟੀਚਿਊਟ ਦੇ ਪ੍ਰਬੰਧਕ ਸ਼ਸ਼ੀ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਆਦੇਸ਼ ਦਿੱਤਾ। ਐਜੂਕੇਸ਼ਨ ਡਾਇਰੈਕਟਰ ਨਵਦੀਪ ਕੌਰ ਸੰਧੂ ਨੇ ਗੁਰਪੁਰਬ ਦੀ ਵਧਾਈ ਦਿੰਦੇ ਦੱਸਿਆ ਕਿ ਸਾਨੂੰ ਗੁਰੂ ਜੀ ਦੇ ਪਾਏ ਪੂਰਨਿਆ ਨਾਮ ਜਪੋ ,ਕਿਰਤ ਕਰੋ ,ਵੰਡ ਛਕੋ ’ਤੇ ਚੱਲਣਾ ਚਾਹੀਦਾ ਹੈ । ਮਦਨ ਪਠਾਣੀਆ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਵਿਚ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਆਪਣੇ ਜੀਵਨ ਦਾ ਅਧਾਰ ਬਣਾ ਕੇ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਪਿੰਡ ਕੱਕਾ ਕੰਡਿਆਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਤਰਨ ਤਾਰਨ, (ਇਕਬਾਲ ਸਿੰਘ ਸੋਢੀ)– ਪਿੰਡ ਕੱਕਾ ਕੰਡਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਗੁਰਦੁਆਰਾ ਬਾਬਾ ਤਾਰਾ ਸਿੰਘ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰੱਖੇਂ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਬੀਬੀ ਦੇ ਸਬਦੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ ਤੇ ਅਰਦਾਸ ਗ੍ਰੰਥੀ ਸੁਖਪਾਲ ਵਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਿਆ ਗਿਆ। ਇਸ ਮੌਕੇ ਤੇ ਗ੍ਰੰਥੀ ਸੁਖਪਾਲ ਸਿੰਘ, ਬਲਵਿੰਦਰ ਸਿੰਘ, ਮੁਖਤਾਰ ਸਿੰਘ, ਭੁਪਿੰਦਰ ਸਿੰਘ, ਰਤਨ ਸਿੰਘ, ਸੁਖਦੇਵ ਸਿੰਘ, ਮੰਗਲ ਸਿੰਘ, ਕਰਨੈਲ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਗਿਆਨ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ, ਸੁੱਚਾ ਸਿੰਘ ਕੱਕਾ ਕੰਡਿਆਲਾ ਤੇ ਸਮੂਹ ਸੰਗਤਾਂ ਹਾਜ਼ਰ ਸਨ। ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਭਿੱਖੀਵਿੰਡ, (ਬੌਬੀ)– ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਕੀਤੀ ਗਈ, ਜਿਸ ਨੇ ਹਾਜ਼ਰ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਨਾਂ ਵਿਚ ਸ਼ਰਧਾ ਅਤੇ ਆਤਮਿਕ ਆਨੰਦ ਦੀ ਭਾਵਨਾ ਪੈਦਾ ਕੀਤੀ। ਵਿਦਿਆਰਥੀਆਂ ਵਲੋਂ ਕਵੀਸ਼ਰੀ ਅਤੇ ਢਾਡੀ ਵਾਰਾਂ ਦੇ ਗਾਇਨ ਨੇ ਸਮਾਗਮ ਨੂੰ ਹੋਰ ਵੀ ਰੂਹਾਨੀ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ। ਸਕੂਲ ਦੇ ਗੁਰਮਤਿ ਸੰਗੀਤ ਦੇ ਅਧਿਆਪਕ ਗੁਰਜੀਤ ਸਿੰਘ, ਮਨਪ੍ਰੀਤ ਕੌਰ, ਜਸਵਿੰਦਰ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਦੀ ਸੇਧ ਅਤੇ ਮਿਹਨਤ ਸਦਕਾ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਢਾਡੀ ਵਾਰਾਂ ਦੀਆਂ ਪੇਸ਼ਕਾਰੀਆਂ ਬੜੀ ਸ਼ਰਧਾ ਅਤੇ ਸੁਰਤ ਨਾਲ ਕੀਤੀਆਂ। ਇਸ ਮੌਕੇ ਸਕੂਲ ਦੇ ਚੀਫ ਡਾਇਰੈਕਟਰ ਸਰਦਾਰ ਬੁੱਢਾ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਪ੍ਰਿੰਸੀਪਲ ਅਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਆਪਣੇ ਜੀਵਨ ਨੂੰ ਗੁਰੂ ਸਾਹਿਬ ਦੇ ਦਿਖਾਏ ਮਾਰਗ ਅਨੁਸਾਰ ਢਾਲਣ ਦਾ ਪ੍ਰੇਰਣਾਦਾਇਕ ਅਵਸਰ ਹੈ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਬਾਬਾ ਬਕਾਲਾ ਸਾਹਿਬ ਤੋਂ ਵਿਸ਼ਾਲ ਜਥਾ ਲੈ ਕੇ ਸ਼ਾਮਿਲ ਹੋਵਾਂਗੇ - ਸਤਿੰਦਰਜ... ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਦੇ ਚੋਣ ਕਮੇਟੀ ਦੇ ਮੈਂਬਰ ਬਣਨ ’ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ
Ad Position 24