24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਹੜ੍ਹ ਪੀੜਤਾਂ ਦੀ ਬਾਂਹ ਫੜਨ ਵਾਲੇ ਸੰਤ ਬਾਬਾ ਸੁੱਖਾ ਸਿੰਘ ਦਾ ਪਿੰਡ ਮੰਦਰਾਂਵਾਲਾ ਵਿਖੇ ਸਨਮਾਨ

ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਸਾਲ 2025 ਦੌਰਾਨ ਆਏ ਭਿਆਨਕ ਹੜ੍ਹਾਂ ਨੇ ਜਿੱਥੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ, ਉੱਥੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਖੇਤੀਯੋਗ ਜ਼ਮੀਨਾਂ ਦਾ ਵੀ ਭਾਰੀ ਨੁਕਸਾਨ ਹੋਇਆ। ਇਸ ਔਖੀ ਘੜੀ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਸੰਪਰਦਾਇ ਵਲੋਂ ਵੱਡੇ ਪੱਧਰ ’ਤੇ ਰਾਹਤ ਅਤੇ ਮੁੜ ਵਸੇਬੇ ਦੇ ਕਾਰਜ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 25-11-2026
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਸਾਲ 2025 ਦੌਰਾਨ ਆਏ ਭਿਆਨਕ ਹੜ੍ਹਾਂ ਨੇ ਜਿੱਥੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ, ਉੱਥੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਖੇਤੀਯੋਗ ਜ਼ਮੀਨਾਂ ਦਾ ਵੀ ਭਾਰੀ ਨੁਕਸਾਨ ਹੋਇਆ। ਇਸ ਔਖੀ ਘੜੀ ਵਿਚ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਸੰਪਰਦਾਇ ਵਲੋਂ ਵੱਡੇ ਪੱਧਰ ’ਤੇ ਰਾਹਤ ਅਤੇ ਮੁੜ ਵਸੇਬੇ ਦੇ ਕਾਰਜ ਕੀਤੇ ਗਏ। ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਿੰਡ ਮੰਦਰਾਂਵਾਲਾ ਵਿਖੇ ਸੰਤ ਬਾਬਾ ਸੁੱਖਾ ਸਿੰਘ ਨੂੰ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਥੇਦਾਰ ਗੁਰਵਿੰਦਰ ਸਿੰਘ ਨੇ ਆਖਿਆ ਕਿ ਸਾਲ 2025 ਦੇ ਹੜ੍ਹਾਂ ਦੌਰਾਨ ਸੰਪਰਦਾਇ ਵਲੋਂ ਨਿਭਾਈਆਂ ਸੇਵਾਵਾਂ ਵਿਚ ਇਕ ਵੱਡਾ ਤੇ ਅਹਿਮ ਸੇਵਾ ਕਾਰਜ ਸੀ। ਰਾਵੀ ਦਰਿਆ ਦੇ ਬੰਨ੍ਹ ਵਿਚ ਪਏ ਤਿੰਨ ਵੱਡੇ ਪਾੜਾਂ ਨੂੰ ਪੂਰਨਾ। ਇਨ੍ਹਾਂ ਪਾੜਾਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪਾਣੀ ਫੈਲਣ ਅਤੇ ਲੋਕਾਂ ਦੀਆਂ ਜ਼ਮੀਨਾਂ ਤੇ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ। ਸੰਪਰਦਾਇ ਦੇ ਸੇਵਾਦਾਰਾਂ ਵਲੋਂ ਅਗਨਬੋਟਸ, ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਮਦਦ ਨਾਲ ਦਿਨ-ਰਾਤ ਮਿਹਨਤ ਕਰਕੇ ਪਹਿਲਾਂ ਰੈਸਕਿਊ ਅਪ੍ਰੇਸ਼ਨ ਤੇ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਨ ਦੇ ਕਾਰਜ ਕੀਤੇ ਗਏ। ਪਾਣੀ ਉਤਰਦਿਆਂ ਹੀ ਬੰਨ੍ਹ ਦੇ ਪਾੜਾਂ ਨੂੰ ਪੂਰਨ ਦੀ ਸੇਵਾ ਕੀਤੀ ਗਈ। ਉਪਰੰਤ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਜਮ੍ਹਾਂ ਹੋਈ ਰੇਤ ਅਤੇ ਮਿੱਟੀ ਨੂੰ ਹਟਾਉਣ, ਜ਼ਮੀਨਾਂ ਨੂੰ ਮੁੜ ਖੇਤੀਯੋਗ ਬਣਾਉਣ ਅਤੇ ਖੇਤਾਂ ਨੂੰ ਸੰਵਾਰਨ ਲਈ ਵੀ ਵੱਡੇ ਪੱਧਰ ’ਤੇ ਮਸ਼ੀਨਰੀ ਲਗਾਈ ਗਈ। ਇਸ ਤੋਂ ਇਲਾਵਾ ਲਗਪਗ 25 ਪਿੰਡਾਂ ਦੇ ਲੋੜਵੰਦ ਹੜ੍ਹ ਪੀੜਤ ਕਿਸਾਨਾਂ ਨੂੰ ਮੁਫ਼ਤ ਖਾਦ ਅਤੇ ਕਣਕ ਦਾ ਬੀਜ ਮੁਹੱਈਆ ਕਰਵਾਇਆ ਗਿਆ, ਤਾਂ ਜੋ ਆਰਥਿਕ ਤੌਰ ’ਤੇ ਟੁੱਟ ਚੁੱਕੇ ਕਿਸਾਨ ਮੁੜ ਆਪਣੀ ਖੇਤੀ ਸ਼ੁਰੂ ਕਰ ਸਕਣ। ਪ੍ਰਭਾਵਿਤ ਪਿੰਡਾਂ ਵਿਚ ਰਾਤ ਸਮੇਂ ਰੌਸ਼ਨੀ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸੋਲਰ ਲਾਈਟਾਂ ਵੀ ਲਗਵਾਈਆਂ ਗਈਆਂ। ਇਸ ਇਲਾਕੇ ਵਿਚ ਸੰਪਰਦਾਇ ਵਲੋਂ ਇਕ ਵੱਡੀ ਸੇਵਾ ਮੁਹਿੰਮ ਚਲਾਈ ਗਈ ਸੀ। ਇਨ੍ਹਾਂ ਸੇਵਾ ਕਾਰਜਾਂ ਨੂੰ ਵੇਖਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਵੀ ਪ੍ਰਸੰਸਾ ਕੀਤੀ ਗਈ ਸੀ। ਅੱਜ ਸੰਗਤ ਦੇ ਸੱਦੇ ਤੇ ਬਾਬਾ ਜੀ ਸਾਡੇ ਇਲਾਕੇ ਵਿਚ ਪਹੁੰਚੇ ਹਨ। ਅਸੀਂ ਬਾਬਾ ਸੁੱਖਾ ਸਿੰਘ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਤੇ ਹਾਰਦਿਕ ਜੀ ਆਇਆਂ ਆਖਦੇ ਹਾਂ। ਸਮੂਹ ਨਗਰ ਨਿਵਾਸੀ ਤੇ ਇਲਾਕੇ ਦੇ ਮੋਹਤਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕਰਦਿਆਂ ਸਾਨੂੰ ਅਤਿਅੰਤ ਖੁਸ਼ੀ ਹੋ ਰਹੀ ਹੈ। ਸੰਤ ਬਾਬਾ ਸੁੱਖਾ ਸਿੰਘ ਨੇ ਸਮੂਹ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਸਿੰਘ ਸੱਜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਜਥੇ. ਗੁਰਵਿੰਦਰ ਸਿੰਘ, ਲਖਬੀਰ ਸਿੰਘ ਨੰਬਰਦਾਰ, ਸਰਪੰਚ ਜਤਿੰਦਰਪਾਲ ਸਿੰਘ, ਜਸਪਾਲ ਸਿੰਘ, ਬਾਬਾ ਬਲਕਾਰ ਸਿੰਘ, ਲਾਡੀ ਫੌਜੀ, ਜਥੇਦਾਰ ਸੁਖਜੀਤ ਸਿੰਘ (ਸਰਪੰਚ ਮਾਛੀਵਾਲ), ਨਿਰਮਲ ਸਿੰਘ ਸੈਕਟਰੀ, ਡਾ. ਪ੍ਰਭਜੀਤ ਸਿੰਘ, ਸੋਹਨ ਸਿੰਘ ਕੋਟਲੀ, ਹਰਿੰਦਰ ਸਿੰਘ ਨੰਬਰਦਾਰ ਪੰਡੋਰੀ, ਰੁਪਿੰਦਰ ਸਿੰਘ, ਗੁਰਬਖਸ਼ ਸਿੰਘ, ਜਤਿੰਦਰ ਸਿੰਘ ਮੰਨਾ, ਸੁਖਪ੍ਰੀਤ ਸਿੰਘ, ਅਤੁਲ ਕੋਤਵਾਲ ਯੇਵਲਾ ਅਤੇ ਹੋਰ ਕਈ ਮੁਹਤਬਰ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਗਠਜੋੜ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ - ਜਥੇ. ਨਾਗੋਕੇ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ਨੂੰ ਸਦਮਾ, ਮਾਤਾ ਦਾ ਦਿਹਾਂਤ ਚੋਹਲਾ ਸਾਹਿਬ ਵਿਖੇ ਕੀਤਾ ਮ੍ਰਿਤਕ ਦੇਹ ਦਾ...
Ad Position 24