24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੱਲ੍ਹ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਪੁੱਜਣ ਦੀ ਅਪੀਲ - ਵਿਧਾਇਕ ਧੁੰਨ

ਭਿੱਖੀਵਿੰਡ, 24 ਨਵੰਬਰ (ਬੌਬੀ)– ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਂ ਰੈਲੀ ਵਿਚ ਸ਼ਾਮਿਲ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 25-11-2026
ਭਿੱਖੀਵਿੰਡ, 24 ਨਵੰਬਰ (ਬੌਬੀ)– ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਂ ਰੈਲੀ ਵਿਚ ਸ਼ਾਮਿਲ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ । ਵਿਧਾਇਕ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦਾ ਰਿਸ਼ਤਾ ਸਿਰਫ਼ ਸਿਆਸੀ ਸਾਂਝ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬੀਆਂ ਦੇ ਵਿਸ਼ਵਾਸ, ਸਮਰਥਨ ਅਤੇ ਲੋਕ-ਭਾਵਨਾਵਾਂ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਚਾਰ ਸੀਟਾਂ ’ਤੇ ਜਿੱਤ ਦਿਵਾ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤ ਨੀਂਹ ਰੱਖੀ। ਸਾਲ 2017 ਵਿਚ 20 ਵਿਧਾਨ ਸਭਾ ਸੀਟਾਂ ਦੇ ਕੇ ਵਿਰੋਧੀ ਧਿਰ ਦੀ ਜ਼ਿੰਮੇਂਵਾਰੀ ਸੌਂਪੀ, ਜਦਕਿ 2022 ਦੀਆਂ ਚੋਣਾਂ ਵਿਚ 92 ਸੀਟਾਂ ਦਾ ਫ਼ਤਵਾ ਦੇ ਕੇ ਸੂਬੇ ਦੀ ਸੱਤਾ ਸੰਭਾਲਣ ਦਾ ਮੌਕਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਅਕਾਲੀ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਇਤਿਹਾਸਕ ਹੋਵੇਗੀ ਕੱਲ੍ਹ ਨੂੰ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ’ ਰੈਲੀ - ਅੰਗਦਦੀਪ ਸਿੰਘ ਸੋਹਲ
Ad Position 24