ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ - ਮੈਨੇਜਰ
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਗਈਆ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਚੋਹਲਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਮੈਨੇਜਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਗਿਆ ਸੀ ਜੋ ਲਗਾਤਾਰ ਦੱਸ ਦਿਨ ਚੱਲਦਾ ਰਿਹਾ ।
ਚੋਹਲਾ ਸਾਹਿਬ, 24 ਨਵੰਬਰ (ਬਲਵਿੰਦਰ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ ਗਈਆ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਚੋਹਲਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਮੈਨੇਜਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਗਿਆ ਸੀ ਜੋ ਲਗਾਤਾਰ ਦੱਸ ਦਿਨ ਚੱਲਦਾ ਰਿਹਾ । ਇਹ ਪ੍ਰਭਾਤ ਫੇਰੀਆਂ ਸਵੇਰ ਦੇ ਸਮੇਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਿਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਸ਼ੁਰੂ ਹੋਕੇ ਇਲਾਕੇ ਵਿਖੇ ਵੱਖ ਵੱਖ ਪੜ੍ਹਾਵਾਂ ਤੇ ਪਹੁੰਚੀਆਂ ਜਿੱਥੇ ਸੰਗਤਾਂ ਵਲੋਂ ਸੇਵਾ ਨਿਭਾਈ ਗਈ। ਇਸ ਸਮੇਂ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਮੈਨੇਜਰ, ਮੀਤ ਪ੍ਰਧਾਨ ਗੁਰਪਾਲ ਸਿੰਘ ਭੁੱਲਰ, ਸੁਰਜੀਤ ਸਿੰਘ ਨਿਸ਼ਾਨਚੀ, ਗੁਰਭੇਜ ਸਿੰਘ ਨਿਸ਼ਾਨਚੀ, ਜਤਿੰਦਰ ਸਿੰਘ ਕੈਸੀਅਰ, ਲਖਵਿੰਦਰ ਸਿੰਘ ਨਿਸ਼ਾਨਚੀ, ਸੂਬੇਦਾਰ ਬਲਦੇਵ ਸਿੰਘ, ਸੂਬੇਦਾਰ ਹਰਬੰਸ ਸਿੰਘ, ਵੀਰ ਸਿੰਘ, ਹਰਵਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਟੇਲਰ ਮਾਸਟਰ, ਕੁਲਵੰਤ ਸਿੰਘ, ਚਾਨਣ ਸਿੰਘ ਠੇਕੇਦਾਰ, ਸੁਰਿੰਦਰ ਸਿੰਘ, ਸਤਨਾਮ ਸਿੰਘ, ਸੰਤੋਖ ਸਿੰਘ, ਬਿਸਮਪ੍ਰੀਤ ਸਿੰਘ, ਗੁਰਮੀਤਰ ਸਿੰਘ, ਦਮਨਦੀਪ ਸਿੰਘ, ਬੇਅੰਤ ਕੌਰ, ਪ੍ਰਕਾਸ਼ ਕੌਰ, ਸੁਖਵਿੰਦਰ ਕੌਰ, ਸਵਰਨਜੀਤ ਕੌਰ, ਨਵਦੀਪ ਕੌਰ, ਸ਼ਰਨਜੀਤ ਕੌਰ, ਪਵਨਦੀਪ ਕੌਰ, ਰਾਜੂ, ਸਰਬਜੀਤ ਕੌਰ, ਰਾਜ ਕੌਰ, ਅਰਸ਼ਦੀਪ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ।