25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਮਹਿਲਾ ਸਰਪੰਚ ਅਤੇ ਉਸਦੇ ਪਤੀ ਉਪਰ ਕਾਤਲਾਨਾ ਹਮਲਾ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜਦੀਕੀ ਪਿੰਡ ਨਵਾਂ ਡਾਲੇਕੇ ਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਮਹਿਲਾ ਸਰਪੰਚ ਮਨਜੀਤ ਕੌਰ ਅਤੇ ਉਸਦੇ ਪਤੀ ਸੁਖਬੀਰ ਸਿੰਘ ਜੋ ਕਿ ਪਿੰਡ ਤੋਂ ਤਰਨ ਤਾਰਨ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਉਪਰ 2 ਨੌਜਵਾਨਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਕੇ ਉਨ੍ਹਾਂ ਉਪਰ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਦੌਰਾਨ ਮਹਿਲਾ ਸਰਪੰਚ ਦੇ ਪਤੀ ਦੀ ਅੱਡੀ ਉਪਰ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜਦੀਕੀ ਪਿੰਡ ਨਵਾਂ ਡਾਲੇਕੇ ਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਮਹਿਲਾ ਸਰਪੰਚ ਮਨਜੀਤ ਕੌਰ ਅਤੇ ਉਸਦੇ ਪਤੀ ਸੁਖਬੀਰ ਸਿੰਘ ਜੋ ਕਿ ਪਿੰਡ ਤੋਂ ਤਰਨ ਤਾਰਨ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਉਪਰ 2 ਨੌਜਵਾਨਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਕੇ ਉਨ੍ਹਾਂ ਉਪਰ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਦੌਰਾਨ ਮਹਿਲਾ ਸਰਪੰਚ ਦੇ ਪਤੀ ਦੀ ਅੱਡੀ ਉਪਰ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਗਿਆ। ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਹਿਲਾ ਸਰਪੰਚ ਮਨਜੀਤ ਕੌਰ ਨੇ ਦੱਸਿਆ ਕਿ ਉਹ ਅਤੇ ਉਸਦਾ ਪਤੀ ਸੁਖਬੀਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਤੋਂ ਤਰਨ ਤਾਰਨ ਨੂੰ ਆ ਰਹੇ ਸੀ ਤਾਂ ਜਦੋਂ ਉਹ ਸਰਕਾਰੀ ਹਾਈ ਸਕੂਲ ਪਿੰਡ ਡਾਲੇਕੇ ਨਜ਼ਦੀਕ ਪੁੱਜੇ ਤਾਂ ਮੰਗਲ ਸਿੰਘ ਉਰਫ ਮੰਗਾ ਪੁੱਤਰ ਲੱਖਾ ਸਿੰਘ, ਊਧਮ ਸਿੰਘ ਉਰਫ ਊਦੇ ਪੁੱਤਰ ਲੱਖਾ ਸਿੰਘ ਵਾਸੀਅਨ ਪਲਾਸੌਰ ਕਲਾਂ ਨੇ ਆਪਣਾ ਬੁਲਟ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ ਅਤੇ ਉਨ੍ਹਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਉਪਰ ਫਾਇਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਦੌਰਾਨ ਉਸਦੇ ਪਤੀ ਸੁਖਬੀਰ ਸਿੰਘ ਦੇ ਅੱਡੀ ਉਪਰ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਹਮਲਾਵਰ ਨੌਜਵਾਨ ਮੌਕੇ ਤੋਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਸਰਪੰਚ ਮਨਜੀਤ ਕੌਰ ਨੇ ਦੱਸਿਆ ਕਿ ਉਹ ਨਸ਼ਿਆਂ ਖਿਲਾਫ਼ ਬੋਲਦੇ ਸਨ ਅਤੇ ਉਨ੍ਹਾਂ ਨੂੰ ਪਹਿਲਾਂ ਵੀ ਧਮਕੀਆਂ ਮਿਲਦੀਆਂ ਸਨ ਅਤੇ ਇਸੇ ਰੰਜਿਸ਼ ਦੇ ਕਾਰਨ ਉਨ੍ਹਾਂ ਉਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਸੰਬੰਧੀ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਹਿਲਾ ਸਰਪੰਚ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਉਪਰ 2 ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਦਿਆਂ ਉਨ੍ਹਾਂ ਉਪਰ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਇਸ ਸੰਬੰਧੀ ਥਾਣਾ ਸਦਰ ਤਰਨ ਤਾਰਨ ਵਿਖੇ 2 ਨੌਜਵਾਨ ਹਮਲਾਵਾਰਾਂ ਖਿਲਾਫ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ, ਉਥੇ ਪੁਲਿਸ ਵਲੋਂ ਹਰ ਪਹਿਲੂ ਉਪਰ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਇਆ ਅਕਾਲੀ ਭਾਜਪਾ ਗੱਠਜੋੜ - ਸੂਬਾ ਸਕੱਤਰ ਮੰਨਾ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੁਪੇਂਦਰ ਪਟੇਲ ਅਤੇ ਡਿਪਟੀ ਮੁੱਖ ਮੰਤਰੀ ਸ...
Ad Position 24