25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੌਂਸਲਰ ਲਾਲੀ ਵਸੀਕਾ ਵਲੋਂ ਵਾਰਡ ਨੰਬਰ 24 ’ਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦੇ ਉਦਘਾਟਨ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)— ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੀ ਪੰਜਾਬ ਵਿਚ ਝੜੀ ਲਗਾ ਦਿੱਤੀ ਗਈ ਹੈ, ਜਿਸ ਤਹਿਤ ਤਰਨ ਤਾਰਨ ਸ਼ਹਿਰ ਵਿਚ ਜੰਗੀ ਪੱਧਰ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਵਾਰਡ ਨੰਬਰ 24 ਵਿਚ ਪੈਂਦੀਆਂ ਵੱਖ-ਵੱਖ ਗਲੀਆਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)— ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ, ਉਦੋਂ ਤੋਂ ਹੀ ਵਿਕਾਸ ਕਾਰਜਾਂ ਦੀ ਪੰਜਾਬ ਵਿਚ ਝੜੀ ਲਗਾ ਦਿੱਤੀ ਗਈ ਹੈ, ਜਿਸ ਤਹਿਤ ਤਰਨ ਤਾਰਨ ਸ਼ਹਿਰ ਵਿਚ ਜੰਗੀ ਪੱਧਰ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਵਾਰਡ ਨੰਬਰ 24 ਵਿਚ ਪੈਂਦੀਆਂ ਵੱਖ-ਵੱਖ ਗਲੀਆਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰ ਕੌਰ ਢਿੱਲੋਂ ਵੀ ਮੌਜੂਦ ਸਨ। ਲਾਲੀ ਵਸੀਕਾ ਨੇ ਕਿਹਾ ਕਿ ਵਾਰਡ ਵਿਚ ਨਵੀਆਂ ਗਲੀਆਂ ਇੰਟਰਲਾਕਿੰਗ ਟਾਇਲਾਂ ਲਗਾ ਕੇ ਬਣਾਈਆਂ ਜਾ ਰਹੀਆਂ ਹਨ, ਜਿਸ ਕਾਰਨ ਵਾਰਡ ਨਿਵਾਸੀ ਖੁਸ਼ ਹਨ। ਇਸ ਮੌਕੇ ਉਨ੍ਹਾਂ ਨਾਲ ਨਿਰਮਲ ਕੌਰ ਖਾਲਸਾ, ਪ੍ਰੀਤ, ਰਾਜਾ ਮੋਬਾਇਲਾ ਵਾਲ਼ਾ, ਅਮਰਜੀਤ ਸਿੰਘ, ਜਗਤਾਰ ਸਿੰਘ ਫ਼ੌਜੀ, ਡੌਲੀ, ਗੁਰਿੰਦਰ ਪ੍ਰਿੰਟਿੰਗ ਪ੍ਰੈਸ, ਬੰਟੀ ਕਰਿਆਨਾ ਸਟੋਰ , ਭੂਪਿੰਦਰ ਕੌਰ, ਨਿਸ਼ਾਨ ਸਿੰਘ, ਰਾਣੀ ਅਤੇ ਹੋਰ ਵਾਰਡ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹ ਮੀਆਂਵਿੰਡ ਅਤੇ ਅਰਜਨਬੀਰ ਕੰਗ ਨੇ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਮੰਨਾ ਨੇ ਸਾਥੀਆਂ ਸਮੇਤ ਨਰਿੰਦਰ ਸਿੰਘ ਜਾਮਾਰਾਏ ਦੀ ਸਿਹਤ ਦਾ ਹਾਲ ਚਾਲ ਜਾਣਿਆ
Ad Position 24