5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ - ਡਾ. ਨਿਰਮਲ ਓਸੇਪਚਨ
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਤਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਸਬ-ਨੈਸ਼ਨਲ ਪਲਸ ਪੋਲੀਓ ਰਾਊਂਂਡ ਦੀ ਸ਼ੁਰੂਆਤ ਕੀਤੀ ਗਈ।
ਬ
ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਡਾ. ਸੰਦੀਪ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਅਤੇ ਹੋਰ।
26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਤਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਸਬ-ਨੈਸ਼ਨਲ ਪਲਸ ਪੋਲੀਓ ਰਾਊਂਂਡ ਦੀ ਸ਼ੁਰੂਆਤ ਕੀਤੀ ਗਈ। 22 ਤੋਂ 24 ਨਵੰਬਰ ਤੱਕ ਚੱਲਣ ਵਾਲੇ ਇਸ ਤਿੰਨ ਰੋਜ਼ਾ ਰਾਊਂਂਡ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵਲੋਂ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿਖੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਜਨਮ ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਤੋਂ 5 ਤੱਕ ਦੇ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।ਇਸ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁਲ 143350 ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਰਾਊਂਂਡ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿਚ 574 ਫਿਕਸ ਬੂਥ, 1167 ਡੋਰ-ਟੂ-ਡੋਰ ਟੀਮਾਂ, 38 ਟਰਾਂਜਿਸਟ ਟੀਮਾਂ, 51 ਮੋਬਾਈਲ ਟੀਮਾਂ ਅਤੇ ਇਸ ਦੇ ਯੋਗ ਪ੍ਰਬੰਧਾਂ ਲਈ 2521 ਵੈਕਸੀਨੇਟਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਸੁਪਰਵਿਜ਼ਨ ਲਈ ਜ਼ਿਲ੍ਹੇ ਵਿਚ ਕੁੱਲ 115 ਸੁਪਰਵਾਈਜ਼ਰ ਵੀ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਵੱਖ-ਵੱਖ ਬਲਾਕਾਂ ਦੀ ਸੁਪਰਵਿਜ਼ਨ ਲਈ ਸਮੂਹ ਬਲਾਕਾ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਪਲਸ ਪੋਲੀਓ ਰਾਊਂਂਡ ਵਿਚ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 131 ਦੇ ਕਰੀਬ ਭੱਠਿਆਂ ਅਤੇ 185 ਹਾਈ ਰਿਸਕ ਏਰੀਏ ਤੋਂ ਇਲਾਵਾ ਫੈਕਟਰੀਆਂ, ਕਾਰਖਾਨਿਆਂ ਆਦਿ ਲਈ ਵੀ ਮੋਬਾਈਲ ਟੀਮਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਅੱਜ ਪੋਲੀਓ ਰੋਕੂ ਬੂੰਦਾਂ ਤੋ ਵਾਂਝੇ ਰਹਿ ਜਾਣਗੇ, ਉਨ੍ਹਾਂ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਪੋਲੀਓ ਟੀਮਾਂ, ਮੋਬਾਈਲ ਟੀਮਾਂ ਡੋਰ-ਟੂ-ਡੋਰ ਜਾ ਕੇ, ਭੱਠਿਆਂ ’ਤੇ ਜਾ ਕੇ ਅਤੇ ਸਲੱਮ ਏਰੀਏ ਝੁੱਗੀਆਂ-ਝੌਂਪੜੀਆਂ ਵਿਚ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਇਸ ਮੌਕੇ ਐਸ.ਐਮ.ਓ. ਸਿਵਲ ਹਸਪਤਾਲ ਡਾ. ਸੁਰਿੰਦਰ ਕੁਮਾਰ, ਡਾ. ਅਮਨਦੀਪ ਕੌਰ, ਡਾ. ਰੁਪਿੰਦਰ ਕੌਰ, ਡਾ. ਲਾਜਵੀਰ ਸਿੰਘ ਅਤੇ ਹੋਰ ਹਾਜ਼ਰ ਸਨ।