25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੌਂਸਲਰ ਲਾਲੀ ਵਸੀਕਾ ਵਲੋਂ ਗਲੀ ਗੁਰਿੰਦਰ ਸਿੰਘ ਪ੍ਰੈੱਸ ਵਾਲੀ ਅਤੇ ਹਰਬੰਸ ਸਿੰਘ ਵਾਲੀ ਦਾ ਉਦਘਾਟਨ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ, ਉਥੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਗਲੀ ਗੁਰਿੰਦਰ ਸਿੰਘ ਪ੍ਰੈਸ ਵਾਲੀ ਅਤੇ ਗਲੀ ਹਰਬੰਸ ਸਿੰਘ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ, ਉਥੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵਲੋਂ ਗਲੀ ਗੁਰਿੰਦਰ ਸਿੰਘ ਪ੍ਰੈਸ ਵਾਲੀ ਅਤੇ ਗਲੀ ਹਰਬੰਸ ਸਿੰਘ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਵਿਚ ਜਿਥੇ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਜਾਰੀ ਹਨ, ਜਿਸ ਤਹਿਤ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀ ਅਤੇ ਮੁਹੱਲਿਆਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲ ਦੇ ਅਧਾਰ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਅਤੇ ਜੋ ਵਿਕਾਸ ਕਾਰਜ ਅਧੂਰੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਲਾਲੀ ਵਸੀਕਾ ਨੇ ਕਿਹਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਿਕਾਸ ਦੇ ਨਾਂਅ ’ਤੇ ਚੋਣਾਂ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਤੀਜੇ ਦਿਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਹੋਣ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ - ਸ਼ੇਖ
Ad Position 24