ਗੁਰਵਿੰਦਰ ਸਿੰਘ ਨੇ ਏ.ਸੀ.ਪੀ. ਦੱਖਣੀ ਵਜੋਂ ਅਹੁਦਾ ਸੰਭਾਲਿਆ
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਵਿਖੇ ਗੁਰਵਿੰਦਰ ਸਿੰਘ ਨੇ ਬਤੌਰ ਸਹਾਇਕ ਪੁਲਿਸ ਕਮਿਸ਼ਨਰ (ਏ. ਸੀ.
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਵਿਖੇ ਗੁਰਵਿੰਦਰ ਸਿੰਘ ਨੇ ਬਤੌਰ ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਦਖਣੀ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਡੀ.ਐੱਸ.ਪੀ. ਹੋਮੀਸਾਈਡ ਐਂਡ ਫੋਰੈਂਸਿਕ ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉੱਥੋਂ ਤਬਾਦਲੇ ਉਪਰੰਤ ਅੰਮ੍ਰਿਤਸਰ ਵਿਖੇ ਤਾਇਨਾਤ ਹੋਏ ਹਨ। ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਗੁਰਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਏ.ਸੀ.ਪੀ. ਸਾਊਥ ਵਜੋਂ ਸੇਵਾ ਨਿਭਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਪੁਲਿਸ-ਪਬਲਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ, ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਜਾਂ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ।