25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੱਟੀ, 25 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਰੰਗਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 26-11-2026
ਪੱਟੀ, 25 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਚਿੱਟੇ ਬਸਤਰ ਅਤੇ ਕੇਸਰੀ ਦਸਤਾਰਾਂ ਸਜਾ ਕੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦਾਂ ਅਤੇ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਰਬ ਸਾਂਝੀਵਾਲਤਾ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਮਹਾਨ ਸੰਦੇਸ਼ ਨੂੰ ਯਾਦ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਪ੍ਰਦੀਪ ਕੌਰ, ਗੁਰਮੀਤ ਕੌਰ, ਕੰਵਲਜੀਤ ਕੌਰ ਅਤੇ ਗੁਰਸੇਵਕ ਸਿੰਘ ਲਾਹੌਰੀਆ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਸਮਾਗਮ ਦੇ ਅੰਤ ਵਿਚ ਸਮੂਹ ਹਾਜ਼ਰੀਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਣਨ ਨਾਲ ਪੰਜਾਬ ’ਚ ਸਰਕਾਰ ਬਣਾਉਣ ਦਾ ਰਾਹ ਸੌਖਾ ਹੋਇਆ - ਭਿੰਦਾ, ਪ੍ਰਿੰਸ ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਧਾਰਮਿਕ ਸਮਾਗਮ
Ad Position 24